ਪੰਜਾਬ

punjab

ETV Bharat / state

ਯੂਪੀ ਵਿੱਚ ਸਿੱਖਾਂ ਦੇ ਉਜਾੜੇ 'ਤੇ ਕੈਪਟਨ ਹੋਏ ਸਖ਼ਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਵਿੱਚ 30,000 ਸਿੱਖ ਕਿਸਾਨਾਂ ਦੇ ਉਜਾੜੇ ਦੀਆਂ ਕੋਸ਼ਿਸ਼ਾਂ ਬਾਬਤ ਰਿਪੋਰਟਾਂ ਦਾ ਮਾਮਲਾ ਅਮਿਤ ਸ਼ਾਹ ਤੇ ਯੂਪੀ ਦੇ ਸੀਐੱਮ ਯੋਗੀ ਕੋਲ ਉਠਾਉਣਗੇ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : Jun 16, 2020, 8:13 PM IST

ਚੰਡੀਗੜ੍ਹ: ਉੱਤਰ ਪ੍ਰਦੇਸ਼ ਸਰਕਾਰ ਵੱਲੋਂ 30,000 ਤੋਂ ਵੱਧ ਸਿੱਖ ਕਿਸਾਨਾਂ ਦੀ ਆਪਣੀ ਸਖ਼ਤ ਮਿਹਨਤ ਨਾਲ ਕਮਾਈ ਕਾਸ਼ਤ ਵਾਲੀ ਜ਼ਮੀਨ ਦਾ ਕਬਜ਼ਾ ਲੈ ਕੇ ਉਨ੍ਹਾਂ ਨੂੰ ਉਜਾੜਨ ਦੀਆਂ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਉਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਇਹ ਰਿਪੋਰਟਾਂ ਸਹੀ ਹਨ ਤਾਂ ਬਿਨਾਂ ਸ਼ੱਕ ਇਹ ਮਾਮਲਾ ਬਹੁਤ ਗੰਭੀਰ ਤੇ ਚਿੰਤਾ ਵਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਕਾਰਵਾਈ ਭਾਰਤ ਦੇ ਸੰਘੀ ਢਾਂਚੇ ਅਤੇ ਸੰਵਿਧਾਨਕ ਰਾਜਨੀਤੀ ਦੇ ਖ਼ਿਲਾਫ਼ ਹੈ ਜਿਸ ਵਿੱਚ ਹਰੇਕ ਭਾਰਤੀ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਦੀ ਆਜ਼ਾਦੀ ਦਿੱਤੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਾਸਲ ਵੇਰਵਿਆਂ ਅਨੁਸਾਰ, ਇਹ ਪਰਿਵਾਰ ਉੱਤਰ ਪ੍ਰਦੇਸ਼ ਦੇ ਰਾਮਪੁਰ, ਬਿਜਨੌਰ ਤੇ ਲਖਮੀਪੁਰ ਜ਼ਿਲ੍ਹਿਆਂ ਵਿੱਚ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ 1980 ਵਿੱਚ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਮਾਲਕੀ ਅਧਿਕਾਰ ਦਿੱਤੇ ਗਏ ਸਨ।

ਰਿਪੋਰਟ ਅਨੁਸਾਰ ਇਹ ਸਿੱਖ ਪਰਿਵਾਰ 1947 ਵਿੱਚ ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਇਨ੍ਹਾਂ ਤਿੰਨ ਜ਼ਿਲ੍ਹਿਆਂ ਦੇ 17 ਪਿੰਡਾਂ ਵਿੱਚ ਸ਼ਿਫਟ ਹੋ ਗਏ ਸਨ। ਇਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਜੰਗਲੀ ਖੇਤਰ ਨੂੰ ਕਾਸ਼ਤਯੋਗ ਜ਼ਮੀਨ ਵਿੱਚ ਬਦਲਿਆ।

ABOUT THE AUTHOR

...view details