ਕਣਕ ਦੀ ਖ਼ਰੀਦ ਲਈ ਤੈਅ ਮਾਪਦੰਡਾਂ ਸਬੰਧੀ ਕੈਪਟਨ ਨੇ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ - ਚੰਡੀਗੜ੍ਹ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਮੀਂਹ ਕਾਰਨ ਫ਼ਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ। ਬੇਮੌਸਮੀ ਮੀਂਹ ਕਾਰਨ ਫ਼ਸਲ ਦੇ ਮਿਆਰ ’ਚ ਹੋਏ ਨੁਕਸਾਨ ਦੇ ਮੁਲਾਂਕਣ ਲਈ ਮਾਹਿਰ ਕਮੇਟੀ ਨੂੰ ਵੀ ਅਪੀਲ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਮੀਂਹ ਕਾਰਨ ਫ਼ਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਤੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿੱਚ ਢਿੱਲ ਦਿੱਤੇ ਜਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ। ਇਸ ਦੇ ਨਾਲ ਹੀ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਖਰਾਬ ਹੋਈ ਕਣਕ ਦੀ ਗੁਣਵੱਤਾ ਮੁਲਾਂਕਣ ਕਰਨ ਲਈ ਮਾਹਿਰ ਟੀਮ ਨੂੰ ਅਪੀਲ ਵੀ ਕੀਤੀ ਹੈ।
ਮੁੱਖ ਮੰਤਰੀ ਨੇ ਮਾਹਿਰਾਂ ਦੀ ਇੱਕ ਟੀਮ ਨੂੰ ਪੰਜਾਬ ਦੌਰੇ ’ਤੇ ਭੇਜਣ ਲਈ ਕੇਂਦਰੀ ਖਪਤਕਾਰ ਮਾਮਲੇ ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਨਿਰਦੇਸ਼ ਦੇਣ ਲਈ ਵੀ ਪ੍ਰਧਾਨ ਮੰਤਰੀ ਨੂੰ ਆਖਿਆ ਹੈ, ਤਾਂ ਜੋ ਇਸ ਸਬੰਧ ਵਿੱਚ ਸੋਧੇ ਹੋਏ ਢੁੱਕਵੇਂ ਮਾਪਦੰਡ ਤਿਆਰ ਕੀਤੇ ਜਾ ਸਕਣ।