ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਣਾਉਣ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਕੈਪਟਨ ਨੇ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਨਿਗਰਾਨੀ ਲਈ ਇੱਕ ਰਾਸ਼ਟਰੀ ਪੱਧਰ ਦੀ ਕਮੇਟੀ ਦਾ ਗਠਨ ਕਰਨ।
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਕੈਪਟਨ ਨੇ PM ਮੋਦੀ ਨੂੰ ਲਿਖੀ ਚਿੱਠੀ - ਸ੍ਰੀ ਗੁਰੂ ਤੇਗ ਬਹਾਦੁਰ ਜੀ
ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿੱਖ ਕੇ ਇੱਕ ਰਾਸ਼ਟਰੀ ਪੱਧਰ ਦੀ ਕਮੇਟੀ ਦਾ ਗਠਨ ਕਰਨ ਲਈ ਬੇਨਤੀ ਕੀਤੀ ਹੈ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਨੇ ਦੱਸਿਆ ਕਿ ਰਾਜ ਸਰਕਾਰ ਨੇ ਅਪ੍ਰੈਲ 2020 ਤੋਂ ਸ਼ੁਰੂ ਹੋ ਕੇ ਸਾਲ ਭਰ ਵਿੱਚ ਕਈ ਪ੍ਰੋਗਰਾਮਾਂ ਲਈ ਇਤਿਹਾਸਕ ਅਵਸਰ ਨੂੰ ਮਨਾਉਣ ਦੀ ਯੋਜਨਾ ਬਣਾਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੋਦੀ ਨੂੰ ਜਾਣੂ ਕਰਾਇਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਮੈਗਾ ਸਮਾਗਮ ਲਈ ਇੱਕ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਦੀ ਤਿਆਰੀ ਵਿੱਚ ਹੈ ਅਤੇ ਜਲਦੀ ਹੀ ਇਸ ਨੂੰ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮਹਾਨ ਗੁਰੂ ਤੇਗ ਬਹਾਦਰ ਜੀ ਦੇਸ਼ ਦੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਰੱਖਦੇ ਹਨ। ਉਨ੍ਹਾਂ ਨੇ ਧਾਰਮਿਕ ਆਜ਼ਾਦੀ ਅਤੇ ਸਦਭਾਵਨਾ ਦੇ ਸਿਧਾਂਤਾਂ ਦੀ ਪਾਲਣਾ ਕਰਨ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ ਅਤੇ ਇਸ ਲਈ ਉਨ੍ਹਾਂ ਨੂੰ 'ਹਿੰਦ ਦੀ ਚਾਦਰ' ਕਿਹਾ ਜਾਂਦਾ ਹੈ।