ਪੰਜਾਬ

punjab

ETV Bharat / state

'ਚਿੱਟਾ' ਪੀਣ ਵਾਲੇ ਏਐਸਆਈ ਵਿਰੁੱਧ ਕੈਪਟਨ ਦੀ ਕਾਰਵਾਈ, ਨੌਕਰੀਓਂ ਕੱਢਿਆ - ssp tarntaran

ਫੇਸਬੁੱਕ ਲਾਈਵ ਦੌਰਾਨ ਚਿੱਟਾ ਪੀਣ ਵਾਲੇ ਏਐਸਆਈ ਦੀ ਵੀਡੀਓ ਸਾਹਮਣੇ ਆਉਣ 'ਤੇ ਮੁੱਖ ਮੰਤਰੀ ਦੇ ਹੁਕਮਾਂ 'ਤੇ ਸ਼ਨੀਵਾਰ ਨੂੰ ਏਐਸਆਈ ਜ਼ੋਰਾਵਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

'ਚਿੱਟਾ' ਪੀਣ ਵਾਲੇ ਏਐਸਆਈ ਵਿਰੁੱਧ ਕੈਪਟਨ ਦੀ ਕਾਰਵਾਈ, ਨੌਕਰੀਓਂ ਕੱਢਿਆ
'ਚਿੱਟਾ' ਪੀਣ ਵਾਲੇ ਏਐਸਆਈ ਵਿਰੁੱਧ ਕੈਪਟਨ ਦੀ ਕਾਰਵਾਈ, ਨੌਕਰੀਓਂ ਕੱਢਿਆ

By

Published : Aug 22, 2020, 10:23 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਪੰਜਾਬ ਪੁਲਿਸ ਦੇ ਏ.ਐਸ.ਆਈ./ਐਲ.ਆਰ. ਜ਼ੋਰਾਵਰ ਸਿੰਘ ਨੂੰ ਸ਼ਨੀਵਾਰ ਬਰਖਾਸਤ ਕਰ ਦਿੱਤਾ ਗਿਆ, ਜਿਸ ਦੀ ਚਿੱਟੇ ਦਾ ਸੇਵਨ ਕਰਦੇ ਦੀ ਵੀਡਿਓ ਵਾਇਰਲ ਹੋਈ ਸੀ।

ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਦੇ ਨਿਰਦੇਸ਼ਾਂ 'ਤੇ ਐਸ.ਐਸ.ਪੀ. ਤਰਨ ਤਾਰਨ ਧਰੁਮਨ ਐਚ. ਨਿੰਬਲੇ ਨੇ ਉਕਤ ਏ.ਐਸ.ਆਈ. ਨੂੰ ਬਰਖਾਸਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਸਾਹਮਣੇ ਲਿਆਂਦੇ ਗਏ ਵੀਡੀਓ ਦਾ ਸਖ਼ਤ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਆਪਣੇ 'ਕੈਪਟਨ ਨੂੰ ਸਵਾਲ' ਫੇਸਬੁੱਕ ਲਾਈਵ ਸੈਸ਼ਨ ਦੌਰਾਨ ਜਾਂਚ ਪਿੱਛੋਂ ਏ.ਐਸ.ਆਈ. ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ।

ਇਕ ਸਰਕਾਰੀ ਬੁਲਾਰੇ ਅਨੁਸਾਰ ਜਾਂਚ ਵਿੱਚ ਇਹ ਸਬੂਤ ਸਾਹਮਣੇ ਆਇਆ ਕਿ ਉਕਤ ਏ.ਐਸ.ਆਈ. (ਨੰ:438/ਤਰਨ ਤਾਰਨ, ਪੁਲਿਸ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ) ਇੱਕ ਲਾਈਟਰ ਅਤੇ ਚਾਂਦੀ ਦੇ ਵਰਕ ਦੀ ਮਦਦ ਨਾਲ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਿਹਾ ਸੀ, ਜਿਵੇਂ ਕਿ ਵੀਡੀਓ ਵਿੱਚ ਸਾਫ਼ ਦਿਖਾਈ ਦਿੰਦਾ ਹੈ।

ਉਨ੍ਹਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਪੁਲਿਸ ਮੁਲਾਜ਼ਮਾਂ ਦੇ ਕੀਤੇ ਅਜਿਹੇ ਗੁਨਾਹ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ।

ABOUT THE AUTHOR

...view details