ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸ਼ਮੀਰੀ ਵਿਦਿਆਰਥੀਆਂ ਦੇ ਹੱਕ 'ਚ ਨਿੱਤਰੇ ਹਨ। ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕਸ਼ਮੀਰੀ ਵਿਦਿਆਰਥੀਆਂ ਲਈ ਘੋਸ਼ਣਾ ਪੱਤਰ ਲਾਜ਼ਮੀ ਨਾ ਕੀਤੇ ਜਾਣ ਦੀ ਮੰਗ ਕੀਤੀ ਹੈ।
ਕੈਪਟਨ ਨੇ ਕਸ਼ਮੀਰੀ ਵਿਦਿਆਰਥੀਆਂ ਦਾ ਪੂਰਿਆ ਪੱਖ
ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਲਈ ਲਈ ਘੋਸ਼ਣਾ ਪੱਤਰ ਲਾਜ਼ਮੀ ਨਾ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਗੱਲਬਾਤ ਕਰਕੇ ਇਸ ਫੈਸਲੇ ਨੂੰ ਵਾਪਸ ਲੈਣ ਨੂੰ ਕਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਟਵੀਟ ਕੀਤਾ ਕਿ ਕਸ਼ਮੀਰ ਤੇ ਕਸ਼ਮੀਰੀ ਭਾਰਤ ਦਾ ਅਟੁੱਟ ਹਿੱਸਾ ਹਨ। ਪੰਜਾਬ ਯੂਨੀਵਰਸਿਟੀ ਨੂੰ ਕਸ਼ਮੀਰੀ ਵਿਦਿਆਰਥੀਆਂ ਨੂੰ ਸਪੈਸ਼ਲ ਘੋਸ਼ਣਾ ਪੱਤਰ ਤੇ ਐਫੀਡੇਵਿਟ ਦੇਣਾ ਲਾਜ਼ਮੀ ਨਹੀਂ ਕਰਨਾ ਚਾਹੀਦਾ। ਕੈਪਟਨ ਨੇ ਲਿਖਿਆ ਕਿ ਉਨ੍ਹਾਂ ਇਸ ਸਬੰਧੀ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਗੱਲਬਾਤ ਕਰਕੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਧਾਰਾ 370 ਤੋਂ ਬਾਅਦ ਕਸ਼ਮੀਰ 'ਚ ਪੈਦਾ ਹੋਏ ਹਾਲਾਤਾਂ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਨੇ ਘੱਟ ਹਾਜ਼ਰੀ ਵਾਲੇ ਕਸ਼ਮੀਰੀ ਵਿਦਿਆਰਥੀਆਂ ਤੋਂ ਘੋਸ਼ਣਾ ਪੱਤਰ ਮੰਗਿਆ ਹੈ ਜਿਸ 'ਚ ਇਹ ਲਿਖਿਆ ਹੋਵੇਗਾ ਕਿ ਉਕਤ ਵਿਦਿਆਰਥੀ ਕਿਸੇ ਵੀ ਹਿੰਸਕ ਘਟਨਾ 'ਚ ਸ਼ਾਮਲ ਨਹੀਂ ਸੀ। ਘੋਸ਼ਣਾ ਪੱਤਰ ਦੇਣ ਤੋਂ ਬਾਅਦ ਹੀ ਅਜਿਹੇ ਵਿਦਿਆਰਥੀਆਂ ਨੂੰ ਪਰੀਖਿਆ 'ਚ ਬੈਠਣ ਦੇਣ ਦੀ ਗੱਲ ਕੀਤੀ ਗਈ ਹੈ ਜਿਸਦਾ ਕੈਪਟਨ ਨੇ ਵਿਰੋਧ ਕੀਤਾ ਹੈ।