ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪ੍ਰਵਾਸੀ ਭਾਰਤੀਆਂ ਦੀ ਵਤਨ ਵਾਪਸੀ 'ਤੇ ਮੁਕੰਮਲ ਰੋਕ ਲਾਈ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ ਪ੍ਰਵਾਸੀ ਭਾਰਤੀਆਂ ਦੀ ਆਮਦ ਨੂੰ ਫਿਲਹਾਲ ਰੋਕਣ ਦੀ ਲੋੜ ਹੈ।
ਕੋਵਿਡ-19: ਪ੍ਰਵਾਸੀ ਭਾਰਤੀਆਂ 'ਤੇ ਦੋ ਹਫ਼ਤਿਆਂ ਲਈ ਰੋਕ ਲਾਵੇ ਮੋਦੀ ਸਰਕਾਰ: ਕੈਪਟਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪ੍ਰਵਾਸੀ ਭਾਰਤੀਆਂ ਦੀ ਵਤਨ ਵਾਪਸੀ 'ਤੇ ਮੁਕੰਮਲ ਰੋਕ ਲਾਈ ਜਾਵੇ। ਉਹਨਾਂ ਕਿਹਾ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ ਪ੍ਰਵਾਸੀ ਭਾਰਤੀਆਂ ਦੀ ਆਮਦ ਨੂੰ ਫਿਲਹਾਲ ਰੋਕਣ ਦੀ ਲੋੜ ਹੈ।
ਇਸ ਲਈ ਕੌਮਾਂਤਰੀ ਹਵਾਈ ਉਡਾਣਾਂ 'ਤੇ ਦੋ ਹਫ਼ਤਿਆਂ ਲਈ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਇਹੀ ਨਹੀਂ, ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਇੱਕ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਹੈ।ਕੈਪਟਨ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀ ਪੰਜਾਬ ਵਿੱਚ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਬਾਵਜੂਦ, ਕੌਮਾਂਤਰੀ ਉਡਾਣਾਂ ਨੂੰ ਆਉਣ-ਜਾਣ ਤੋਂ ਰੋਕਣ ਲਈ ਦੋ ਹਫ਼ਤਿਆਂ ਲਈ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਸਿੱਧ ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਸੁਪਰ ਸਪੈਸ਼ਲਿਟੀ ਹਸਪਤਾਲਾਂ ਨੂੰ ਟੈਸਟ ਕਰਵਾਉਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਪ੍ਰਮਾਣਿਤ ਮਰੀਜ਼ਾਂ ਦੇ ਨਜ਼ਦੀਕੀਆਂ ਨੂੰ ਵੀ ਟੈਸਟ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ।