ਪੰਜਾਬ

punjab

ETV Bharat / state

ਕੈਪਟਨ ਦਾ ਸਰਹੱਦੀ ਖੇਤਰਾਂ ਦਾ ਦੌਰਾ ਰੱਦ, ਚੰਡੀਗੜ੍ਹ 'ਚ ਹੀ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ - high alert in punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਹੱਦੀ ਇਲਾਕਿਆਂ ਦਾ ਆਪਣਾ ਦੌਰਾ ਕੀਤਾ ਰੱਦ। ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿੱਚ ਹੀ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ।

ਫ਼ੋਟੋ।

By

Published : Feb 27, 2019, 5:08 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਹੱਦੀ ਇਲਾਕਿਆਂ ਦਾ ਆਪਣਾ ਦੌਰਾ ਰੱਦ ਕਰ ਦਿੱਤਾ ਅਤੇ ਉਨ੍ਹਾਂ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਹੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।

ਵੀਡੀਓ।
ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਸਣੇ ਡੀਜੀਪੀ ਦਿਨਕਰ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ। ਇਨ੍ਹਾਂ ਅਧਿਕਾਰੀਆਂ ਨਾਲ ਮੁਲਾਕਾਤ ਵਿੱਚ ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਚੱਲ ਰਹੇ ਹਾਲਾਤਾਂ ਦਾ ਜਾਇਜ਼ਾ ਲਿਆ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਹਿ ਚੁੱਕੇ ਨੇ ਕਿ ਸੂਬਾ ਹਰ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਤਿਆਰ ਹੈ ਤੇ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ 'ਚ ਪੰਜਾਬ ਕੇਂਦਰ ਦਾ ਸਹਿਯੋਗ ਕਰੇਗਾ। ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਸਰਹੱਦੀ ਇਲਾਕਿਆਂ ਵਿੱਚ ਕਿਸੇ ਵੀ ਪਿੰਡ ਨੂੰ ਅਜੇ ਤੱਕ ਖਾਲੀ ਨਹੀਂ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਛੇਤੀ ਹੀ ਕੈਪਟਨ ਸੜਕ ਮਾਰਗ ਰਾਹੀਂ ਜ਼ਮੀਨੀ ਪੱਧਰ ਤੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਸਕਦੇ ਹਨ।

ABOUT THE AUTHOR

...view details