ਪੰਜਾਬ

punjab

ETV Bharat / state

ਕੈਪਟਨ ਵੱਲੋਂ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ PGRS ਵੈੱਬ ਪੋਰਟਲ ਦੀ ਸ਼ੁਰੂਆਤ

ਪੀਜੀਆਰਐੱਸ ਪੋਰਟਲ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜੇਸ਼ਨ ਲਈ ਅਹਿਮ ਸਾਬਿਤ ਹੋਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਆਨਲਾਇਨ ਦਰਜ ਕੀਤਾ ਜਾ ਸਕੇਗਾ।

ਕੈਪਟਨ ਵੱਲੋਂ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ PGRS ਵੈੱਬ ਪੋਰਟਲ ਦੀ ਸ਼ੁਰੂਆਤ
ਕੈਪਟਨ ਵੱਲੋਂ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ PGRS ਵੈੱਬ ਪੋਰਟਲ ਦੀ ਸ਼ੁਰੂਆਤ

By

Published : Aug 17, 2020, 10:10 PM IST

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਕੈਪਟਨ ਦਾ ਟਵੀਟ।

ਮੁੱਖ ਮੰਤਰੀ ਸੋਮਵਾਰ ਨੂੰ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿੱਚ ਇੱਕ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐਸ) ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਜਾਣਕਾਰੀ ਆਪਣੇ ਅਧਿਕਾਰਕ ਟਵੀਟਰ ਖ਼ਾਤੇ ਉੱਤੇ ਵੀ ਦਿੱਤੀ ਹੈ ਅਤੇ ਪੋਰਟਲ ਨੂੰ ਪੰਜਾਬੀਆਂ ਦੇ ਹਵਾਲੇ ਕੀਤਾ।

ਕੈਬਿਨੇਟ ਮੀਟਿੰਗ ਦੌਰਾਨ ਪੋਰਟਲ ਦਾ ਵਰਚੁਅਲ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਅਤੇ ਪੀਜੀ) ਵੱਲੋਂ ਇਹ ਪੋਰਟਲ ਵਿਕਸਤ ਕੀਤਾ ਗਿਆ ਹੈ। ਇਹ ਪੋਰਟਲ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜੇਸ਼ਨ ਲਈ ਅਹਿਮ ਸਾਬਿਤ ਹੋਵੇਗਾ। ਉਨ੍ਹਾਂ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਅਤੇ ਅਧਿਕਾਰੀਆਂ ਨੂੰ ਡਿਜੀਟਲ ਪੰਜਾਬ ਦੀ ਮਜ਼ਬੂਤੀ ਲਈ ਇਸ ਦੀ ਵਰਤੋਂ ਕਰਨ ਲਈ ਕਹਿਣ।

ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਿਤ ਸਰਕਾਰੀ ਵਿਭਾਗਾਂ ਕੋਲ connect.punjab.gov.in. 'ਤੇ ਵੀ ਦੇ ਸਕਦੇ ਹਨ।

ਗੌਰਤਲਬ ਹੈ ਕਿ ਮੰਤਰੀ ਮੰਡਲ ਨੇ ਪਹਿਲਾਂ ਹੀ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ 2020 ਦੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਨਿਰਧਾਰਤ ਕਰਦੀ ਹੈ ਤਾਂ ਜੋ ਨਾਗਰਿਕਾਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ।

ABOUT THE AUTHOR

...view details