ਚੰਡੀਗੜ੍ਹ: ਕੋਲਕਾਤਾ ਵਿੱਚ ਦੁਰਗਾ ਪੂਜਾ ਸਮਾਰੋਹ ਦੇ ਸੈਟਅਪ 'ਚ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਵੀ ਸਬੰਧਿਤ ਸਥਾਨ 'ਤੇ ਸ਼ੋਅ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਦਰਬਾਰ ਸਾਹਿਬ ਦੀ ਤਰਜ 'ਤੇ ਦੁਰਗਾ ਪੰਡਾਲ ਬਣਾਉਣ ਦਾ ਮਾਮਲਾ: ਗੁਰਦਾਸ ਮਾਨ ਨੇ ਰੱਦ ਕੀਤਾ ਸ਼ੋਅ
ਕੋਲਕਾਤਾ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਰਗਾ ਦੁਰਗਾ ਪੰਡਾਲ ਦਾ ਮਾਡਲ ਬਣਾਏ ਜਾਣ ਨੂੰ ਲੈ ਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕੋਲਕਾਤਾ ਵਿੱਚ ਆਪਣਾ ਸ਼ੋਅ ਰੱਦ ਕਰ ਦਿੱਤਾ ਹੈ। ਗੁਰਦਾਸ ਮਾਨ ਦੀ ਟੀਮ ਵੱਲੋਂ ਉਨ੍ਹਾਂ ਦਾ ਸ਼ੋਅ ਰੱਦ ਕਰਨ ਦੀ ਪੁਸ਼ਟੀ ਕੀਤੀ ਗਈ ਹੈ।
ਕੋਲਕਾਤਾ ਪਹੁੰਚਣ ਤੋਂ ਪਹਿਲਾਂ ਹੀ ਗੁਰਦਾਸ ਮਾਨ ਨੂੰ ਜਹਾਜ ਵਿੱਚ ਸਵਾਰ ਕਿਸੇ ਵਿਅਕਤੀ ਨੇ ਸਮਾਗਮ ਵਿੱਚ ਹਰਿਮੰਦਰ ਸਾਹਿਬ ਵਰਗਾ ਮਾਡਲ ਬਣਾਏ ਜਾਣ ਦੀਆਂ ਵੀਡੀਓ ਅਤੇ ਤਸਵੀਰਾਂ ਵਿਖਾ ਦਿੱਤੀਆਂ ਸਨ। ਜਿਸ ਤੋਂ ਬਾਅਦ ਗੁਰਦਾਸ ਮਾਨ ਨੇ ਆਪਣਾ ਸ਼ੋਅ ਰੱਦ ਕਰਨ ਦਾ ਫ਼ੈਸਲਾ ਲਿਆ। ਜਿਸ ਤੋਂ ਬਾਅਦ ਗੁਰਦਾਸ ਮਾਨ ਏਅਰਪੋਰਟ ਤੋਂ ਹੀ ਬੰਬੇ ਵਾਪਸ ਚਲੇ ਗਏ।
ਦੱਸਣਯੋਗ ਹੈ ਕਿ ਦੁਰਗਾ ਪੂਜਾ ਸਮਾਰੋਹ ਨੂੰ ਲੈ ਕੇ ਕੋਲਕਾਤਾ ਵਿੱਚ ਬਣਾਏ ਗਏ ਇੱਕ ਸੈਟਅਪ 'ਚ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕੀਤੀ ਗਈ ਹੈ ਜਿਸ ਦਾ ਸਿੱਖਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਵੈਂਟ ਮੈਨੇਜਮੇਂਟ ਕੰਪਨੀ ਖਿਲਾਫ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਸਿਰਸਾ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਨ ਦੀ ਹੋ ਰਹੀ ਧਾਰਮਿਕ ਬੇਅਦਬੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਇਹ ਵੀ ਪੜੋ- ਤੇਲੰਗਾਨਾ ਹਵਾਈ ਹਾਦਸੇ ਵਿੱਚ 2 ਪਾਇਲਟਾਂ ਦੀ ਮੌਤ