ਚੰਡੀਗੜ੍ਹ ਡੈਸਕ: ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਕਈ ਇਲਾਕਿਆਂ ਵਿੱਚ ਦਰਿਆਵਾਂ ਦੇ ਬੰਨ੍ਹ ਟੁੱਟਣ ਕਾਰਨ ਕਈ-ਕਈ ਪਿੰਡ ਡੁੱਬ ਗਏ ਹਨ। ਕਿਸਾਨਾਂ ਦੀ ਕਈ ਸੈਂਕੜੇ ਏਕੜ ਫਸਲ ਵੀ ਤਬਾਹ ਹੋ ਗਈ ਹੈ। ਇਸ ਵਿਚਕਾਰ ਪੰਜਾਬ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਪੰਜਾਬ ਲਈ 218.40 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਾਹਤ ਰਾਸ਼ੀ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ ਅਨੁਸਾਰ ਜਾਰੀ ਕੀਤੀ ਗਈ ਹੈ, ਜਿਸ ਵਿੱਚ 22 ਸੂਬਾ ਸਰਕਾਰਾਂ ਨੂੰ 7,532 ਕਰੋੜ ਰੁਪਏ ਦਿੱਤੇ ਜਾ ਰਹੇ ਹਨ।
ਦੋ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਵੇਗੀ ਸਹਾਇਤਾ ਰਾਸ਼ੀ :ਹੜ੍ਹ ਪ੍ਰਭਾਵਿਤ ਸੂਬਿਆਂ ਨੂੰ ਰਾਹਤ ਲਈਵਿੱਤ ਕਮਿਸ਼ਨ ਦੀ ਸਿਫ਼ਾਰਸ਼ ਅਨੁਸਾਰ ਸਾਲਾਨਾ ਕੇਂਦਰੀ ਯੋਗਦਾਨ ਦੋ ਬਰਾਬਰ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇਗਾ। ਹਾਲਾਂਕਿ ਹਦਾਇਤਾਂ ਦੇ ਅਨੁਸਾਰ ਫੰਡ ਪਿਛਲੀ ਕਿਸ਼ਤ ਵਿੱਚ ਜਾਰੀ ਕੀਤੀ ਗਈ ਰਕਮ ਦੇ ਉਪਯੋਗਤਾ ਸਰਟੀਫਿਕੇਟ ਅਤੇ ਐਸਡੀਆਰਐਫ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਸੂਬਾ ਸਰਕਾਰ ਤੋਂ ਰਿਪੋਰਟ ਪ੍ਰਾਪਤ ਕਰਨ 'ਤੇ ਜਾਰੀ ਕੀਤੇ ਜਾਂਦੇ ਹਨ, ਪਰ ਇਸ ਵਾਰ ਹਾਲਾਤ ਦੇ ਮੱਦੇਨਜ਼ਰ ਇਹ ਪੈਕੇਜ ਜਾਰੀ ਕਰਦੇ ਸਮੇਂ ਇਹ ਸ਼ਰਤਾਂ ਉਤੇ ਸੂਬਾ ਸਰਕਾਰਾਂ ਨੂੰ ਢਿੱਲ ਦਿੱਤੀ ਗਈ ਹੈ।
- ਲੁਧਿਆਣਾ ਵਿੱਚ ਸਤਲੁਜ ਦਰਿਆ ਤੇ ਬੁੱਢੇ ਨਾਲੇ ਦਾ ਕਹਿਰ, 3 ਪੁਲ਼ ਟੁੱਟੇ, ਲੋਕਾਂ ਦੇ ਘਰਾਂ 'ਚ ਵੜਿਆ ਪਾਣੀ
- Punjab Flood News: ਕਈ ਪਿੰਡਾਂ 'ਚ ਮਚੀ ਹਾਹਾਕਾਰ, 500 ਦੇ ਕਰੀਬ ਪਿੰਡਾਂ 'ਚ ਤਬਾਹੀ ਦਾ ਮੰਜ਼ਰ ਬਿਆਂ ਕਰਦੀਆਂ ਇਹ ਤਸਵੀਰਾਂ- ਖਾਸ ਰਿਪੋਰਟ
- ਹੜ੍ਹਾਂ ਤੋਂ ਬਾਅਦ ਹੁਣ ਪੰਜਾਬ ਵਿੱਚ ਬਿਮਾਰੀਆਂ ਵੱਧਣ ਦਾ ਖਦਸ਼ਾ, ਬਚਾਅ ਲਈ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ - ਖਾਸ ਰਿਪੋਰਟ