ਪੰਜਾਬ

punjab

ETV Bharat / state

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ 12 ਤੇ 13 ਸਤੰਬਰ ਨੂੰ ਜਾਇਜ਼ਾ ਲਵੇਗੀ ਕੇਂਦਰ ਟੀਮ - ਰੂਪਨਗਰ

ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੰਤਰ ਮੰਤਰਾਲਿਆਂ ਦੀ ਕੇਂਦਰੀ ਟੀਮ 12 ਤੇ 13 ਸਤੰਬਰ ਨੂੰ ਪੰਜਾਬ ਦਾ ਦੌਰਾ ਕਰੇਗੀ।

ਪੰਜਾਬ ਵਿੱਚ ਹੜ੍ਹ

By

Published : Sep 5, 2019, 10:50 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗਠਿਤ ਕੀਤੀ ਅੰਤਰ ਮੰਤਰਾਲਿਆਂ ਦੀ ਇੱਕ ਟੀਮ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ ਦੋ ਰੋਜ਼ਾ ਦੌਰਾ ਕਰੇਗੀ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ (ਸੀ.ਆਈ.ਐਸ.) ਅਨੁਜ ਸ਼ਰਮਾ ਦੀ ਅਗਵਾਈ ਹੇਠ ਅੰਤਰ-ਮੰਤਰਾਲਿਆਂ ਦੀ 6 ਮੈਂਬਰੀ ਟੀਮ 12 ਸਤੰਬਰ ਨੂੰ ਚੰਡੀਗੜ੍ਹ ਪਹੁੰਚੇਗੀ।

ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਕੇਂਦਰ ਦੀ ਇਸ ਟੀਮ ਨੂੰ ਹਾਲ ਹੀ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਜਾਣੂ ਕਰਵਾਉਣਗੇ। ਇਸ ਮੀਟਿੰਗ ਤੋਂ ਤੁਰੰਤ ਬਾਅਦ ਇਹ ਟੀਮ ਰੂਪਨਗਰ ਤੇ ਜਲੰਧਰ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਰਾਵਾਨਾ ਹੋਵੇਗੀ।

ਟੀਮ ਅਗਲੇ ਦਿਨ 13 ਸਤੰਬਰ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵੀ ਦੌਰਾ ਕਰੇਗੀ।

ਇਹ ਵੀ ਪੜੋ: ਬਟਾਲਾ ਧਮਾਕਾ: ਸੰਨੀ ਦਿਓਲ ਨੇ ਹਸਪਤਾਲ ਜਾ ਕੇ ਮਰੀਜ਼ਾਂ ਦਾ ਪੁੱਛਿਆ ਹਾਲ

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਨੇ ਪੰਜਾਬ ਨੂੰ ਸੂਬਿਆਂ ਲਈ ਗਠਿਤ ਕੀਤੀ ਅੰਤਰ-ਮੰਤਰਾਲੇ ਟੀਮ ਵਿੱਚ ਸ਼ਾਮਲ ਕਰ ਲਿਆ ਸੀ।

ABOUT THE AUTHOR

...view details