ਚੰਡੀਗੜ੍ਹ: ਕੇਂਦਰ ਸਰਕਾਰ ਨੇ ਸਜ਼ਾ ਮੁਆਫੀ ਵਾਲੇ ਸਿੱਖ ਕੈਦੀਆਂ ਦੀ ਰਿਪੋਰਟ ਜਾਰੀ ਕਰ ਦਿੱਤੀ ਹੈ। ਕੇਂਦਰ ਨੇ 8 ਸਿੱਖ ਕੈਦੀਆਂ ਵਿੱਚੋਂ 4 ਦੇ ਨਾਂਅ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਹਨ।
ਕੇਂਦਰ ਸਰਕਾਰ ਨੇ ਜਾਰੀ ਕੀਤੀ ਸਜ਼ਾ ਮੁਆਫੀ ਵਾਲੇ ਸਿੱਖ ਕੈਦੀਆਂ ਦੀ ਰਿਪੋਰਟ - ਸਜ਼ਾ ਮੁਆਫੀ ਵਾਲੇ ਸਿੱਖ ਕੈਦੀਆਂ ਦੀ ਰਿਪੋਰਟ ਜਾਰੀ
ਕੇਂਦਰ ਸਰਕਾਰ ਨੇ ਸਜ਼ਾ ਮੁਆਫੀ ਵਾਲੇ 8 ਸਿੱਖ ਕੈਦੀਆਂ ਵਿੱਚੋਂ 4 ਦੇ ਨਾਂਅ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਹਨ। ਕੇਂਦਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਨ੍ਹਾਂ ਨਾਵਾਂ ਦੀ ਜਾਣਕਾਰੀ ਦਿੱਤੀ ਹੈ।
ਫ਼ੋਟੋ।
ਇਨ੍ਹਾਂ ਵਿੱਚ ਕਪੂਰਥਲਾ ਦੇ ਪਿੰਡ ਅਕਾਲਗੜ੍ਹ ਦੇ ਲਾਲ ਸਿੰਘ, ਪਿੰਡ ਦਿਆਲਪੁਰਾ ਦੇ ਦਵਿੰਦਰ ਪਾਲ ਸਿੰਘ ਭੁੱਲਰ, ਲੁਧਿਆਣਾ ਦੇ ਗੁਰਦੀਪ ਸਿੰਘ ਖੇੜਾ ਅਤੇ ਬਲਬੀਰ ਸਿੰਘ ਦੇ ਨਾਂਅ ਸ਼ਾਮਲ ਹਨ। ਕੇਂਦਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਨ੍ਹਾਂ ਨਾਵਾਂ ਦੀ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਕੇਂਦਰ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ।