ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਦਿੱਲੀ ਦੀ ਤਰਜ਼ ਉੱਤੇ ਖੋਲ੍ਹਿਆ ਗਿਆ ਹੈ। ਜਿਨ੍ਹਾਂ ਦੀ ਸ਼ਲਾਘਾ ਹੁਣ ਕੇਂਦਰ ਸਰਕਾਰ ਵੱਲੋਂ ਵੀ ਕੀਤੀ ਗਈ ਹੈ। ਇਨ੍ਹਾਂ ਹੀ ਹੀਂ ਬਿਹਤਰ ਸਹੂਲਤਾਂ ਦੇ ਨਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ ਗਈ ਹੈ। ਜਿਸ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
ਕੇਂਦਰ ਸਰਕਾਰ ਨੇ ਕੀਤੀ ਸ਼ਲਾਘਾ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਕੀਤੇ ਗਏ ਟਵੀਟ ਵਿੱਚ ਕਿਹਾ ਗਿਆ ਹੈ ਕਿ ਸਾਡਾ ਖ਼ੁਆਬ-ਸਿਹਤਮੰਦ ਤੇ ਤੰਦਰੁਸਤ ਪੰਜਾਬ ਹੈ। ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀ ਕੇਂਦਰ ਸਰਕਾਰ ਨੇ ਸ਼ਲਾਘਾ ਵੀ ਕੀਤੀ ਹੈ। ਇਨ੍ਹਾਂ ਹੀ ਨਹੀਂ ਬਿਹਤਰ ਸਹੂਲਤਾਂ ਦੇ ਨਾਲ ਸਟਾਫ਼ ਦੀ ਵੀ ਪ੍ਰਸ਼ੰਸ਼ਾ ਕੀਤੀ ਗਈ। ਪੂਰੇ ਦੇਸ਼ ਵਿੱਚ ਆਮ ਆਦਮੀ ਕਲੀਨਿਕ ਪਸੰਦੀਦਾ ਬਣ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ਼ ਪ੍ਰਦਾਨ ਕਰਨ ਲਈ ਮਾਨ ਸਰਕਾਰ ਵਚਨਬੱਧ ਹੈ।