ਚੰਡੀਗੜ੍ਹ: ਪੰਜਾਬ ਵਿੱਚ ਐੱਨਆਰਆਈ ਲਾੜਿਆਂ ਦਾ ਵਿਆਹ ਕਰਵਾ ਕੇ ਕੁੜੀਆਂ ਨੂੰ ਛੱਡ ਜਾਣ ਦੇ ਮਾਮਲੇ 'ਤੇ ਚੰਡੀਗੜ੍ਹ ਦੀ ਮਹਿਲਾ ਆਯੋਗ ਨੇ ਸਖ਼ਤੀ ਦਿਖਾਈ ਹੈ। ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਸ ਮੁੱਦੇ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਵੀ ਇਸ ਮੁੱਦੇ 'ਤੇ ਗਹਿਰੀ ਚਿੰਤਾ ਪ੍ਰਗਟਾਈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਮੁੱਦੇ 'ਤੇ ਉਹਨਾ ਦੀ ਗੱਲ ਧਿਆਨ ਨਾਲ ਸੁਣੀ ਤੇ ਇਸਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਅਜਿਹਾ ਸਿਰਫ਼ ਪੰਜਾਬ ਵਿਚ ਹੀ ਨਹੀਂ ਸਗੋਂ ਹੋਰ ਸੂਬਿਆਂ ਵਿਚ ਵੀ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨਮੰਤਰੀ ਮੋਦੀ ਨੇ ਇਸ ਮਾਮਲੇ ਲਈ ਕੋਈ ਸਥਾਈ ਹੱਲ ਲੱਭਣ ਦੀ ਗੱਲ ਕਹੀ ਹੈ।