ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਵੈਲਪਮੈਂਟ ਅਥਾਰਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਇੰਦਰਜੀਤ ਸਿੰਘ ਵੱਲੋਂ ਪੱਖਪਾਤੀ ਅਤੇ ਭਤੀਜਾਵਾਦ ਦੇ ਆਧਾਰ 'ਤੇ ਪੰਜਾਬ ਅਤੇ ਹਾਈ ਕੋਰਟ ਵਿੱਚ ਉਨ੍ਹਾਂ ਦੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਹੈ।
ਕਰਨ ਅਵਤਾਰ ਸਿੰਘ ਦੀ ਨਿਯੁਕਤੀ ਨੂੰ ਕੀਤਾ ਗਿਆ ਚੈਲੇਂਜ - ਜਸਟਿਸ ਜੈਸ਼੍ਰੀ ਠਾਕੁਰ
ਪੰਜਾਬ ਦੇ ਸਾਬਕਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਵੈਲਪਮੈਂਟ ਅਥਾਰਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਦੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਹੈ।
Challenged the appointment of Karan Avtar Singh
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਜੈਸ਼੍ਰੀ ਠਾਕੁਰ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਗਲੀ ਤਰੀਕ 13 ਅਗਸਤ ਨਿਰਧਾਰਿਤ ਕੀਤੀ ਹੈ। ਇਸ ਦੇ ਨਾਲ ਹੀ ਜਸਟਿਸ ਜੈਸ਼੍ਰੀ ਠਾਕੁਰ ਨੇ ਪਟੀਸ਼ਨ ਕਰਤਾ ਤੋਂ ਪੁੱਛਿਆ ਹੈ ਕਿ ਉਹ ਇਹ ਦੱਸਣ ਕਿ ਕਿਵੇਂ ਕਰਨ ਅਵਤਾਰ ਸਿੰਘ ਇਸ ਅਹੁਦੇ ਨੂੰ ਸੰਭਾਲਣ ਦੇ ਲਈ ਅਯੋਗ ਹਨ।
ਦਰਅਸਲ ਇਹ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਇੰਦਰਜੀਤ ਸਿੰਘ ਵੱਲੋਂ ਦਾਖ਼ਲ ਕੀਤੀ ਗਈ ਹੈ। ਫਿਲਹਾਲ ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਗਸਤ ਨੂੰ ਹੋਵੇਗੀ।