ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਰਕਰ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ, ਇਸ ਦੌਰਾਨ ਪੁਲਿਸ ਨੇ ਉਨ੍ਹਾਂ 'ਤੇ ਪਾਣੀਆਂ ਦੀਆਂ ਬੁਛਾੜਾਂ ਮਾਰੀਆਂ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਆਪ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਕਰ ਰਹੇ ਹਨ।
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਗਏ ਆਪ ਵਰਕਰਾਂ 'ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ - ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਤੇ ਪੁਲਿਸ ਨੇ ਪਾਣੀਆਂ ਦੀਆਂ ਬੁਛਾੜਾਂ ਮਾਰੀਆਂ।
ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਜਾਣਕਾਰੀ ਮੁਤਾਬਕ ਸੀਐੱਮ ਹਾਉਸ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ‘ਆਪ’ ਲੀਡਰਾਂ ਨੂੰ ਰੋਕਣ ਲਈ ਪੁਲਿਸ ਨੂੰ ਹਲਕੇ ਲਾਠੀਚਾਰਜ ਕੀਤਾ ਤੇ ਇਸ ਦੌਰਾਨ ਉਨ੍ਹਾਂ ਨੂੰ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ। ਇਸ ਦੌਰਾਨ ਕਈ ਆਪ ਆਗੂ ਜ਼ਖਮੀਂ ਹੋ ਗਏ ਹਨ।
ਵਿਰੋਧ ਪ੍ਰਦਰਸ਼ਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਦੀ ਲੁੱਟ ਕੀਤੀ ਜਾ ਰਹੀ ਹੈ। ਇਸ ਦੇ ਵਿਰੁੱਧ ਹੀ ਆਮ ਆਦਮੀ ਪਾਰਟੀ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਆਈ ਸੀ। ਇਸ ਦੌਰਾਨ ਕੈਪਟਨ ਦੇ ਇਸ਼ਾਰੇ 'ਤੇ ਪੁਲਿਸ ਨੇ ਉਨ੍ਹਾਂ ਨਾਲ ਧੱਕਾ ਕੀਤਾ ਹੈ।
Last Updated : Jan 10, 2020, 4:41 PM IST