ਪੰਜਾਬ

punjab

ETV Bharat / state

ਚੰਡੀਗੜ੍ਹ: ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਕੰਧ ਤੋੜ ਘਰ 'ਚ ਵੜੀ - ਦੀਵਾਰ ਤੋੜਕੇ

ਸਥਾਨਕ ਸੈਕਟਰ 19/20 ਡੀਵਾਈਡਿੰਗ ਰੋਡ 'ਤੇ ਤੇਜ਼ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ।

ਫ਼ੋਟੋ
ਫ਼ੋਟੋ

By

Published : Aug 1, 2020, 7:58 PM IST

ਚੰਡੀਗੜ੍ਹ: ਸਥਾਨਕ ਸੈਕਟਰ 19/20 ਡੀਵਾਈਡਿੰਗ ਰੋਡ 'ਤੇ ਤੇਜ਼ ਰਫਤਾਰ ਕਾਰ ਨੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਰਫਤਾਰ ਇੰਨੀ ਸੀ ਕਿ ਉਹ ਇੱਕ ਦੀਵਾਰ ਤੋੜਦੇ ਹੋਏ ਘਰ 'ਚ ਜਾ ਵੜੀ।

ਵੀਡੀਓ

ਮੋਟਰਸਾਈਕਲ ਸਵਾਰ ਦੀ ਹਾਲਤ ਨਾਜ਼ੁਕ ਹੋਣ ਕਰਕੇ ਉਸ ਨੂੰ ਸੈਕਟਰ 16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਰ 'ਚ ਵੜੀ ਕਾਰ ਨੂੰ ਟ੍ਰੈਫਿਕ ਪੁਲਿਸ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਕਾਰ ਵਿੱਚ 2 ਨੌਜਵਾਨ ਤੇ ਇੱਕ ਕੁੜੀ ਮੌਜੂਦ ਸੀ ਜਿਨ੍ਹਾਂ ਨੂੰ ਵੀ ਸੱਟਾਂ ਆਉਣ 'ਤੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉੱਥੇ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details