ਚੰਡੀਗੜ੍ਹ: ਕੋਰੋਨਾ ਮਹਾਮਾਰੀ ਕਾਰਨ ਹੁਣ ਚੰਡੀਗੜ੍ਹ ਵਿੱਚ ਹੋਰ ਵੀਕੈਂਡ ਲੌਕਡਾਊਨ ਨਹੀਂ ਹੋਏਗਾ।ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਅਹਿਮ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਹੈ।ਪਿਛਲੇ ਹਫ਼ਤੇ ਵੀਕੈਂਡ ਲੌਕਡਾਊਨ ਲਗਾਇਆ ਗਿਆ ਸੀ ਪਰ ਇਸ ਤੋਂ ਵਪਾਰੀ ਵਧੇਰੇ ਖੁਸ਼ ਨਹੀਂ ਸੀ।
ਚੰਡੀਗੜ੍ਹ 'ਚ ਹੁਣ ਨਹੀਂ ਲੱਗੇਗਾ ਵੀਕੈਂਡ ਲੌਕਡਾਊਨ - ਪ੍ਰਸ਼ਾਸਕ ਵੀਪੀ ਸਿੰਘ ਬਦਨੌਰ
ਕੋਰੋਨਾ ਮਹਾਮਾਰੀ ਕਾਰਨ ਹੁਣ ਚੰਡੀਗੜ੍ਹ ਵਿੱਚ ਹੋਰ ਵੀਕੈਂਡ ਲੌਕਡਾਊਨ ਨਹੀਂ ਹੋਏਗਾ।ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਅਹਿਮ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਹੈ।ਪਿਛਲੇ ਹਫ਼ਤੇ ਵੀਕੈਂਡ ਲੌਕਡਾਊਨ ਲਗਾਇਆ ਗਿਆ ਸੀ ਪਰ ਇਸ ਤੋਂ ਵਪਾਰੀ ਵਧੇਰੇ ਖੁਸ਼ ਨਹੀਂ ਸੀ।
ਚੰਡੀਗੜ੍ਹ 'ਚ ਹੁਣ ਨਹੀਂ ਲੱਗੇਗਾ ਵੀਕੈਂਡ ਲੌਕਡਾਊਨ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਇੱਕ ਸੰਬੋਧਨ ਵਿੱਚ ਕਿਹਾ ਸੀ ਕਿ ਰਾਜ ਸਰਕਾਰਾਂ ਨੂੰ ਲੌਕਡਾਊਨ ਆਖਰੀ ਬਦਲ ਵਜੋਂ ਵੇਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਸੀ ਕਿ ਸੂਬਾ ਸਰਕਾਰਾਂ ਕੋਸ਼ਿਸ਼ ਕਰਨ ਕਿ ਉਹਨਾਂ ਨੂੰ ਲੌਕਡਾਊਨ ਨਾ ਲਾਉਣਾ ਪਵੇ ਅਤੇ ਸਭ ਨੂੰ ਮਿਲ ਕੇ ਇਸ ਮਹਾਮਾਰੀ ਤੇ ਕਾਬੂ ਪਾਉਣਾ ਚਾਹੀਦਾ ਹੈ।