ਚੰਡੀਗੜ੍ਹ:ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲਾਂ ਦੇ ਖੁੱਲਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।
ਸਵੇਰੇ 8 ਵਜੇ ਖੋਲ੍ਹਿਆ ਕਰਨਗੇ ਸਕੂਲ:ਉਨ੍ਹਾਂ ਦੱਸਿਆ ਕਿ ਰਾਜ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ ਸਵੇਰੇ 8 ਵਜੇ ਖੋਲ੍ਹੇ ਜਾਣਗੇ। ਉਨ੍ਹਾਂ ਟਵੀਟ ਵਿੱਚ ਕਿਹਾ ਕਿ ਹੁਣ ਸਕੂਲਾਂ ਵਿੱਚ ਦੁਪਹਿਰ 2 ਵਜੇ ਸਕੂਲ ਤੋਂ ਛੁੱਟੀ ਹੋਇਆ ਕਰੇਗੀ। ਦੱਸ ਦੇਈਏ ਕਿ ਪੰਜਾਬ ਵਿੱਚ 27 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 25 ਲੱਖ ਵਿਦਿਆਰਥੀ ਪੜ੍ਹਦੇ ਹਨ। ਸਿੱਖਿਆ ਵਿਭਾਗ ਵੱਲੋਂ ਮਿਡਲ ਪੱਧਰ ਤੱਕ ਦੇ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਮੁਹੱਈਆ ਕਰਵਾਇਆ ਜਾਂਦਾ ਹੈ। ਦੱਸ ਦੇਇਏ ਕਿ ਵਧ ਰਹੀ ਗਰਮੀ ਕਾਰਨ ਸਕੂਲਾਂ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ।