ਪੰਜਾਬ

punjab

ETV Bharat / state

ਚੰਨੀ ਨੇ ਬਾਦਲਾਂ ’ਤੇ ਲਾਇਆ ਅਕਾਲ ਤਖਤ ਸਾਹਿਬ ਨੂੰ ਵਰਤਣ ਦਾ ਦੋਸ਼ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਾਫ ਕਰ ਚੁੱਕੀ ਹੈ, ਗੁਰੂਦੁਆਰਾਂ ਸਾਹਿਬ ਦੇ ਅੰਦਰ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿਚ ਪੰਜਾਬ ਸਰਕਾਰ ਕੋਈ ਦਖਲ ਅੰਦਾਜੀ ਨਹੀਂ ਕਰੇਗੀ ਅਤੇ ਉਸ ਦੀ ਦੇਖ ਰੇਖ ਸ੍ਰੋਮਣੀ ਕਮੇਟੀ ਹੀ ਕਰੇਗੀ।

ਫ਼ੋਟੋ

By

Published : Oct 12, 2019, 5:32 AM IST

ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਆਕਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ ਹੈ। ਉਨ੍ਹਾਂ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਨੂੰ ਆੜੇ ਹੱਥੀ ਲੈਂਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝੇ ਸਮਾਗਮ ਕਰਵਾਉਣ ਵਿਚ ਸਭ ਤੋਂ ਵੱਡਾ ਅੜਿਕਾ ਇਹ ਦੋਵੇਂ ਆਗੂ ਹੀ ਹਨ।

ਵੀਡੀਓ


ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਇਹ ਆਗੂ ਸੌੜੇ ਸਿਆਸੀ ਹਿੱਤਾਂ ਕਾਰਨ ਪਹਿਲੇ ਦਿਨ ਤੋਂ ਹੀ ਸਾਂਝੇ ਸਮਾਗਮ ਨਹੀਂ ਹੋਣ ਦੇਣਾ ਚਾਹੁੰਦੇ ਸਨ। ਚੰਨੀ ਨੇ ਇੱਕ ਹੋਰ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਸ੍ਰੋਮਣੀ ਆਕਲੀ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਦੇ ਜਥੇਦਾਰ 'ਤੇ ਅਜਿਹੇ ਆਦੇਸ਼ ਜਾਰੀ ਕਰਨ ਲਈ ਦਬਾਅ ਬਣਾ ਰਹੇ ਹਨ, ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਦੇ ਸਮਾਗਮਾਂ 'ਤੇ ਰੋਕ ਲਾਈ ਜਾਵੇ।


ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਾਫ ਕਰ ਚੁੱਕੀ ਹੈ, ਗੁਰੂਦੁਆਰਾਂ ਸਾਹਿਬ ਦੇ ਅੰਦਰ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿਚ ਪੰਜਾਬ ਸਰਕਾਰ ਕੋਈ ਦਖਲ ਅੰਦਾਜੀ ਨਹੀਂ ਕਰੇਗੀ ਅਤੇ ਉਸ ਦੀ ਦੇਖ ਰੇਖ ਸ੍ਰੋਮਣੀ ਕਮੇਟੀ ਹੀ ਕਰੇਗੀ। ਜਦਿਕ ਬਾਹਰ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਕਰੇਗੀ ਅਤੇ ਕਰੋੜਾਂ ਰੁਪਏ ਖਰਚ ਕੇ 800 ਏਕੜ ਵਿਚ ਟੈਂਟ ਸਿਟੀ, ਵੱਡਾ ਪੰਡਾਲ ਅਤੇ ਬਾਕੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਜਿੰਨਾਂ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮ 'ਤੇ ਹੋਈਆਂ ਮੀਟਿੰਗਾ ਵਿਚ ਸ੍ਰੋਮਣੀ ਕਮੇਟੀ ਪ੍ਰਧਾਨ ਅਤੇ ਬਾਕੀ ਮੈਂਬਰਾਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ।

ਉਨ੍ਹਾਂ ਨਾਲ ਹੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾ ਲਈ ਪਾਕਿਸਤਾਨ ਜਾਣ ਵਾਲੇ ਡੈਲੀਗੇਸ਼ਨ ਨੂੰ ਰੋਕਣ ਲਈ ਵੀ ਕੇਂਦਰ ਸਰਕਾਰ ਵਲੋਂ ਪ੍ਰਵਾਨਗੀ ਦੇਣ ਵਿਚ ਸੁਖਬੀਰ ਬਾਦਲ ਅਤੇ ਹਰਸਿਮਰਤ ਅੜਿਕੇ ਲਾ ਰਹੇ ਹਨ।

ਚੰਨੀ ਨੇ ਕਿਹਾ ਕਿ ਉਹ ਪਹਿਲਾ ਹੀ ਸਾਫ ਕਰ ਚੁੱਕੇ ਹਨ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਹੈ ਅਤੇ ਖੁਦ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਉੱਪਰ ਸਮਝਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਿਚ ਆਪਣੀ ਸ਼ਾਖ ਗੁਆ ਚੁੱਕਿਆ ਬਾਦਲ ਪਰਿਵਾਰ ਆਪਣੀ ਸਿਆਸੀ ਹੋਂਦ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਢਾਲ ਬਣਾ ਰਿਹਾ ਹੈ।

ਚੰਨੀ ਨੇ ਇਸ ਦੇ ਨਾਲ ਹੀ ਕਿਹਾ ਕਿ ਇਸ ਵਕਤ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਵੀ ਚੱਲਣ ਨਹੀਂ ਦਿੱਤੀ ਜਾ ਰਹੀ ਅਤੇ ਸੁਖਬੀਰ ਬਾਦਲ ਨੇ ਜੁਬਾਨੀ ਬੀਬੀ ਜਗੀਰ ਕੌਰ ਨੂੰ ਹੀ ਸ੍ਰੋਮਣੀ ਕਮੇਟੀ ਪ੍ਰਧਾਨ ਦੇ ਸਾਰੇ ਅਧਿਕਾਰ ਦੇ ਰੱਖੇ ਹਨ ਤਾਂ ਜਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝੇ ਸਮਾਗਮ ਨਾ ਹੋ ਸਕਣ।

ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਲਈ ਉਨ੍ਹਾਂ ਇੱਕ ਬਾਰ ਫਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੋਮਣੀ ਕਮੇਟੀ ਨੂੰ ਆਦੇਸ਼ ਕਰਨ ਕਿ ਸਰਕਾਰ ਵਲੋਂ ਕਰਵਾਏ ਜਾ ਰਹੇ ਸਾਂਝੇ ਸਮਗਮਾਂ ਵਿਚ ਸ਼ਿਰਕਤ ਅਤੇ ਸਹਿਯੋਗ ਕਰਨ ਤਾਂ ਜੋ ਦੁਨੀਆਂ ਭਰ ਵਿਚ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਨਿਮਾਣੇ ਸਿੱਖ ਵਜੋਂ ਇੰਨਾਂ ਸਮਾਗਮਾਂ ਵਿਚ ਸ਼ਾਮਿਲ ਹੋਣਾ ਚਾਹੁੰਦੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਮਾਗਮ ਸਾਂਝੇ ਤੌਰ 'ਤੇ ਮਾਨਏ ਜਾਣ।

ABOUT THE AUTHOR

...view details