ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਦਿਨੀਂ ਹਥਿਆਰਾਂ ਸਣੇ ਕਈ ਅੱਤਵਾਦੀਆਂ ਨੂੰ ਫੜ੍ਹਿਆ ਗਿਆ ਹੈ ਜੋ ਕਿ ਸੂਬੇ ਵਿਚ ਕਿਸੇ ਨਾ ਕਿਸੇ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਤੋਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਅੱਤਵਾਦੀ ਸੰਗਠਨਾਂ ਦੇ ਮੈਂਬਰਾਂ ਦੀ ਜਾਣਕਾਰੀ ਮੰਗੀ ਗਈ ਹੈ ਅਤੇ ਸੂਬਾ ਸਰਕਾਰ ਨੂੰ ਇਸ ਸਭ ਦੀ ਰਿਪੋਰਟ ਬਣਾ ਕੇ ਇੱਕ ਹਫ਼ਤੇ ਦੇ ਅੰਦਰ-ਅੰਦਰ ਭੇਜਣ ਦੇ ਹੁਕਮ ਜਾਰੀ ਕੀਤੇ ਹਨ।
ਸੂਬਾ ਸਰਕਾਰ ਜੇ ਸਖ਼ਤ ਹੁੰਦੀ ਤਾਂ ਕੇਂਦਰ ਨੂੰ ਨਹੀਂ ਮੰਗਣੀ ਪੈਣੀ ਸੀ ਰਿਪੋਰਟ: ਚਰਨਜੀਤ ਬਰਾੜ - charanjit brar slams punjab government
ਅਕਾਲੀ ਆਗੂ ਚਰਨਜੀਤ ਬਰਾੜ ਦਾ ਕਹਿਣਾ ਹੈ ਕਿ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਜਿਸ ਕੰਮ ਵਿੱਚ ਧਿਆਨ ਹੋਣਾ ਚਾਹੀਦਾ ਹੈ ਉਸ ਵੱਲ ਧਿਆਨ ਨਹੀਂ ਹੈ।
ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਚਰਨਜੀਤ ਬਰਾੜ ਨੇ ਦੱਸਿਆ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਜਿਸ ਕੰਮ ਵਿੱਚ ਧਿਆਨ ਹੋਣਾ ਚਾਹੀਦਾ ਹੈ ਉਸ ਵੱਲ ਧਿਆਨ ਹੀ ਨਹੀਂ ਹੈ। ਮੰਤਰੀ ਅਤੇ ਮੁੱਖ ਮੰਤਰੀ ਸਿਰਫ਼ ਐਸ਼ ਕਰ ਰਹੇ ਹਨ।
ਬਰਾੜ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਪੰਜਾਬ ਸਰਕਾਰ ਤੋਂ ਫੋਨ ਤਾਂ ਬੰਦ ਹੋ ਨਹੀਂ ਰਹੇ ਉਹ ਹੋਰ ਕੀ ਸੁਧਾਰ ਲਵੇਗੀ। ਪੰਜਾਬ ਸਰਕਾਰ ਪਹਿਲਾਂ ਜੇਲ੍ਹਾਂ ਵਿਚੋਂ ਫੋਨ ਬੰਦ ਕਰਵਾਏ। ਦੱਸ ਦਈਏ ਕਿ ਗ੍ਰਹਿ ਮੰਤਰਾਲੇ ਵੱਲੋਂ ਮੰਗੀ ਗਈ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਅੱਤਵਾਦੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਅੱਤਵਾਦੀ ਸੰਗਠਨਾਂ ਵਿੱਚ ਖਾਲਿਸਤਾਨੀ ਕਮਾਂਡੋ ਫੋਰਸ, ਖਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਸ਼ਾਮਲ ਹੈ।