ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਨੂੰ ਸਮੇਂ ਸਮੇਂ ਉੱਤੇ ਬਣਦਾ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਹੀ ਅਜਿਹਾ ਆਜ਼ਾਦੀ ਘੁਲਾਟੀਆਂ ਦੀ ਭਲਾਈ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਇਨ੍ਹਾਂ ਵਤਨਪ੍ਰਸਤਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਆਜ਼ਾਦੀ ਘੁਲਾਟੀਆਂ ਲਈ ਹੈਲਪਲਾਈਨ ਨੰਬਰ ਜਾਰੀ:-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਜੌੜਾਮਾਜਰਾ ਵੱਲੋਂ ਇੱਕ ਹੈਲਪਲਾਈਨ ਨੰਬਰ 0172-2740788 ਅਤੇ ਈਮੇਲ pbfoodprocessingminister@gmail.com ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਜ਼ਾਦੀ ਘੁਲਾਟੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਜਾਂ ਅਸੁਵਿਧਾ ਦਾ ਸਾਹਮਣਾ ਕਰਨ ‘ਤੇ ਸੁਚੱਜੇ ਤੇ ਸੁਖਾਲ਼ੇ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ।
ਹੈਲਪਲਾਈਨ ‘ਤੇ ਸ਼ਿਕਾਇਤ ਮਿਲਣ 'ਤੇ ਹੋਵੇਗਾ ਨਿਪਟਾਰਾ:-ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਕਿ ਇਸ ਨੰਬਰ ਅਤੇ ਈਮੇਲ ਦੇ ਸੁਰੂ ਹੋਣ ਨਾਲ ਆਜਾਦੀ ਘੁਲਾਟੀਆਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਇਸ ਹੈਲਪਲਾਈਨ ‘ਤੇ ਕੋਈ ਵੀ ਸ਼ਿਕਾਇਤ ਮਿਲਣ ‘ਤੇ ਸਰਕਾਰੀ ਅਧਿਕਾਰੀ ਖੁਦ ਉਨਾਂ ਦੇ ਘਰ ਜਾ ਕੇ ਕਿਸੇ ਵੀ ਤਰਾਂ ਦੀ ਮੁਸ਼ਕਿਲ ਦਾ ਨਿਪਟਾਰਾ ਕਰਨਗੇ।
ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਹਦਾਇਤਾਂ:-ਜਿਕਰਯੋਗ ਹੈ ਕਿ ਪੰਜਾਬ ਦੇ ਸ਼ਾਸਨ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੰਤਰੀ ਜੌੜਾਮਾਜਰਾ ਨੇ ਖੁਦ ਆਜਾਦੀ ਘੁਲਾਟੀਆਂ ਦੇ ਘਰ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਉਹਨਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। ਉਨਾਂ ਕਿਹਾ ਕਿ ਇਨਾਂ ਆਜਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।
ਇਹ ਵੀ ਪੜੋ:-Dr. Gurpreet Kaur in Ludhiana: CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਂ ਬਗਲਾਮੁਖੀ ਮੰਦਿਰ 'ਚ ਹੋਈ ਨਤਮਸਤਕ