ਚੰਡੀਗੜ੍ਹ: ਬਾਗਬਾਨੀ ਦੀਆਂ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਫਸਲੀ ਵਿਭਿੰਨਤਾ ਲਿਆਉਣਾ ਅਤੇ ਬਾਗਬਾਨੀ ਫਸਲਾਂ ਨੂੰ ਕੌਮਾਂਤਰੀ ਪੱਧਰ ਤੇ ਮੁਕਾਬਲੇ ਯੋਗ ਬਣਾਉਣਾ ਲਈ ਚੇਤਨ ਸਿੰਘ ਜੌੜੇਮਾਜਰਾ, ਸੁਤੰਤਰਤਾ ਸੈਨਾਨੀ, ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਵੱਲੋਂ ਅੱਜ ਮਿਤੀ 03-02-2023 ਨੂੰ ਸਿਟਰਸ ਅਸਟੇਟ, ਹੁਸ਼ਿਆਰਪੁਰ ਵਿਖੇ ਬਾਗਬਾਨੀ ਵਿਭਾਗ ਅਧੀਨ ਬਾਇਓਫਰਟੀਲਾਈਜ਼ਰ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ।
2.50 ਕਰੋੜ ਰੁਪਏ ਦੀ ਲਾਗਤ ਨਾਲ ਲੈਬਾਰਟਰੀ ਤਿਆਰ:-ਇਸ ਦੌਰਾਨ ਹੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵੱਲੋਂ ਰਾਜ ਵਿੱਚ ਜਿਮੀਦਾਰਾਂ ਦੇ ਰਸਾਇਣਿਕ ਖਾਦਾਂ ਪ੍ਰਤੀ ਖਰਚਿਆਂ ਨੂੰ ਘਟਾਉਣ ਅਤੇ ਧਰਤੀ ਨੂੰ ਇਨ੍ਹਾਂ ਰਸਾਇਣਾਂ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ ਤਹਿਤ 2.50 ਕਰੋੜ ਰੁਪਏ ਦੀ ਲਾਗਤ ਨਾਲ ਇਸ ਲੈਬਾਰਟਰੀ ਨੂੰ ਤਿਆਰ ਕੀਤਾ ਗਿਆ ਹੈ।
ਲੈਬਾਰਟਰੀ ਵਿੱਚ 10 ਤਰ੍ਹਾਂ ਦੀਆਂ ਜੈਵਿਕ ਖਾਦਾਂ ਤਿਆਰ:-ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਲੈਬਾਰਟਰੀ ਵਿੱਚ ਭਾਰਤ ਸਰਕਾਰ ਦੀ ਸੰਸਥਾ ICAR-IARI ਨਾਲ ਐਮ.ਓ.ਯੂ ਰਾਹੀਂ 10 ਤਰ੍ਹਾਂ ਦੀਆਂ ਜੈਵਿਕ ਖਾਦਾਂ ਜਿਵੇਂ ਕਿ (Azotobacter Carrier based, PSB Carrier Based, Azotobacter liquid formulation, PSB liquid formulation, Potassium solubilizing bacteria, (KSB) liquid formulation, Zinc solubilizing bacteria (ZSB) liquid formulation, NPK providing liquid formulation, AM fungi, IARI Compost inoculant, Trichoderma virdi) ਤਿਆਰ ਕੀਤੀਆਂ ਜਾਣਗੀਆਂ, ਜੋ ਕਿ ਕਿਸਾਨ ਭਾਈਚਾਰੇ ਨੂੰ ਮੰਗ ਅਨੁਸਾਰ ਵਾਜਬ ਰੇਟਾਂ ਤੇ ਜਿਲ੍ਹਾ ਪੱਧਰ ਤੇ ਉਪਲੱਬਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਜੈਵਿਕ ਖਾਦਾਂ ਦੀ ਵਰਤੋਂ ਸਬੰਧੀ ਜਿਮੀਦਾਰਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਵੀ ਬਾਗਵਾਨੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਕੇ ਮੁਹੱਈਆ ਕਰਵਾਈ ਜਾਵੇਗੀ।