ਚੰਡੀਗੜ੍ਹ:ਜਿੱਥੇ ਹਿਮਾਚਲ ਦੇ ਨਾਲ ਗੁਰਜਾਤ ਵਿੱਚ ਚੋਣਾਂ ਦਾ ਦੰਗਲ ਭਖਿਆ ਹੋਇਆ ਹੈ, ਉੱਥੇ ਹੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ Chief Electoral Officer Punjab Dr S Karuna Raju ਨੇ ਅੱਜ ਬੁੱਧਵਾਰ ਨੂੰ ਚੋਣ (ਬਿਨਾਂ ਫੋਟੋਆਂ) ਦੇ ਖਰੜਾ ਪ੍ਰਕਾਸ਼ਨ ਦੀਆਂ CD ਸੌਂਪਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਵੋਟਰ ਸੂਚੀ - ਸਪੈਸ਼ਲ ਸਮਰੀ ਰੀਵੀਜ਼ਨ - 2023 ਲਈ ਵਿਸ਼ੇਸ਼ ਮੁਹਿੰਮ ਵੋਟਰ ਸੂਚੀ ਦੇ ਖਰੜੇ ਦੇ ਪ੍ਰਕਾਸ਼ਨ ਨਾਲ ਸ਼ੁਰੂ ਹੋ ਗਈ ਹੈ। S Karuna Raju holds meeting with political parties
ਸੋਧ ਸਬੰਧੀ ਗਤੀਵਿਧੀਆਂ ਦੀ ਮਿਤੀ:-ਇਸ ਦੌਰਾਨ ਡਾ. ਰਾਜੂ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਵਿੱਚ ਸੋਧ ਅਤੇ ਰਜਿਸਟ੍ਰੇਸ਼ਨ ਆਫ਼ ਵੋਟਰ ਰੂਲ, 1960 ਅਨੁਸਾਰ 1 ਅਗਸਤ 2022 ਤੋਂ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਲਾਗੂ ਹੋ ਗਈਆਂ ਹਨ।
ਮੁੱਖ ਚੋਣ ਅਧਿਕਾਰੀ ਪੰਜਾਬ ਨੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਠੇ ਕਰਨ ਦੀ ਪ੍ਰਕਿਰਿਆ :-ਇਸ ਦੌਰਾਨ ਸੀ.ਈ.ਓ. ਪੰਜਾਬ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਸਵੈ-ਇੱਛੁਕ ਅਧਾਰ 'ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਠੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ 66.38 ਪ੍ਰਤੀਸ਼ਤ ਵੋਟਰਾਂ ਨੇ ਪਹਿਲਾਂ ਹੀ ਆਪਣੇ ਆਧਾਰ ਨੰਬਰ ਵੋਟਰ ਕਾਰਡ ਨਾਲ ਲਿੰਕ ਕਰ ਲਏ ਹਨ।
ਸੋਧ ਸਬੰਧੀ ਗਤੀਵਿਧੀਆਂ ਵਿੱਚ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ:-ਇਸ ਸੋਧ ਸਬੰਧੀ ਗਤੀਵਿਧੀਆਂ 9/11/22 ਤੋਂ ਸ਼ੁਰੂ ਹੋ ਕੇ 08.12.2022 ਤੱਕ ਚਲਾਈਆਂ ਜਾਣਗੀਆਂ ਅਤੇ ਨਾਗਰਿਕਾਂ ਨੂੰ ਇਸ ਸਮੇਂ ਦੌਰਾਨ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਡਾ. ਰਾਜੂ ਨੇ ਚੋਣ ਪ੍ਰਕਿਰਿਆ ਦੀ ਮਜ਼ਬੂਤੀ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਿਸ ਤਰ੍ਹਾਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ 'ਤੇ ਪਾਰਦਰਸ਼ਤਾ ਲਾਗੂ ਕੀਤੀ ਗਈ ਹੈ।
ਮੁੱਖ ਚੋਣ ਅਧਿਕਾਰੀ ਪੰਜਾਬ ਨੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ:-ਇਸ ਦੌਰਾਨ ਰਾਜਨੀਤਕ ਪਾਰਟੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸੀ.ਈ.ਓ ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ, 2022 ਅਤੇ 3 ਅਤੇ 4 ਦਸੰਬਰ, 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਸਮੂਹ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਯੋਗ ਵੋਟਰਾਂ ਦੀ ਭਰਤੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪਾਂ ਵਿੱਚ ਭਾਗ ਲੈਣ ਲਈ ਵੀ ਅਪੀਲ ਕੀਤੀ।
ਮੀਟਿੰਗ ਵਿੱਚ ਸ਼ਾਮਲ ਸਿਆਸੀ ਪਾਰਟੀਆਂ ਦੇ ਨੁਮਾਇੰਦੇ:-ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਿੱਚ ਬਹੁਜਨ ਸਮਾਜ ਪਾਰਟੀ ਦੇ ਹਰਨੇਕ ਸਿੰਘ ਅਤੇ ਸੁਖਦੇਵ ਸਿੰਘ, ਭਾਰਤੀ ਕਮਿਊਨਿਸਟ ਪਾਰਟੀ ਦੇ ਮਹਿੰਦਰਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਰਸ਼ਦੀਪ ਐਸ ਕਲੇਰ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪੰਕਜ ਗੌਤਮ ਅਤੇ ਆਮ ਆਦਮੀ ਪਾਰਟੀ ਦੇ ਹਰਚੰਦ ਸਿੰਘ ਬਰਸਾਤ ਸ਼ਾਮਲ ਹਨ।
ਇਹ ਵੀ ਪੜੋ:-2025 ਤੱਕ ਪੰਜਾਬ ਹੋਵੇਗਾ TB ਮੁਕਤ: ਚੇਤਨ ਸਿੰਘ ਜੌੜਾਮਾਜਰਾ