ਪੰਜਾਬ

punjab

ETV Bharat / state

ਪੰਜਾਬ 'ਚ ਕੀਤਾ ਜਾ ਰਿਹੈ ਚੋਣ ਜਾਗਰੂਕਤਾ ਮੁਹਿੰਮ ਦਾ ਆਗਾਜ਼: ਮੁੱਖ ਚੋਣ ਅਧਿਕਾਰੀ - chief electoral officer

ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ ਨੇ ਕਿਹਾ ਕਿ ਇਸ ਵਿਸ਼ਾਲ ਮੁਹਿੰਮ ਦੇ ਹਿੱਸੇ ਵਜੋਂ, ਵੱਖ-ਵੱਖ ਸਮਾਗਮਾਂ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਡਾ. ਐਸ. ਕਰੁਣਾ ਰਾਜੂ
ਡਾ. ਐਸ. ਕਰੁਣਾ ਰਾਜੂ

By

Published : Sep 3, 2020, 8:36 PM IST

ਚੰਡੀਗੜ੍ਹ: ਸੂਬੇ ਦੇ ਲੋਕਾਂ ਦਾ ਚੋਣਾਂ ਵਿੱਚ ਭਰੋਸਾ ਹੋਰ ਮਜਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਚੋਣ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ ਤਾਂ ਜੋ ਚੋਣਾਂ ਲਈ ਉਸਾਰੂ ਮਾਹੌਲ ਸਿਰਜਿਆ ਜਾ ਸਕੇ। ਲੋਕਾਂ ਦੇ ਮਨਾਂ ਵਿੱਚ ਚੋਣਾਂ ਪ੍ਰਤੀ ਸਾਕਾਰਾਤਮਕ ਨਜ਼ਰੀਏ ਨੂੰ ਹੋਰ ਪਕੇਰਾ ਕਰਨ ਲਈ ਵੱਖ-ਵੱਖ ਖੇਤਰਾਂ ਨਾਲ ਸਬੰਧਤ ਹਸਤੀਆਂ ਜਿਵੇਂ ਗਾਇਕ, ਲੇਖਕ, ਖਿਡਾਰੀ, ਟਰਾਂਸਜੈਂਡਰਾਂ ਦੇ ਆਗੂ, ਸਮਾਜ ਸੇਵਕ ਆਦਿ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ।

ਇਸ ਸਬੰਧੀ ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪੱਧਰੀ ਹਸਤੀਆਂ ਨਾਲ ਇੱਕ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ, ਜਿਸ ਵਿੱਚ ਸਾਰੇ 22 ਜ਼ਿਲ੍ਹਿਆਂ ਦੀਆਂ ਹਸਤੀਆਂ ਨੇ ਭਾਗ ਲਿਆ ਅਤੇ ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ ਨਾਲ ਵਿਚਾਰ-ਵਟਾਂਦਰਾ ਕੀਤਾ। ਸਾਰੀਆਂ ਹਸਤੀਆਂ ਨੇ ਆਪਣੇ ਅਤੇ ਆਪਣੀ ਮੁਹਾਰਤ ਦੇ ਖੇਤਰਾਂ ਬਾਰੇ ਜਾਣੂ ਕਰਾਇਆ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਢੁਕਵਾਂ ਮਾਹੌਲ ਬਣਾਉਣ ਦੇ ਯਤਨਾਂ ਵਿੱਚ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫਤਰ ਨੂੰ ਪੂਰਨ ਸਹਿਯੋਗ ਦੇਣ ਲਈ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿਚ 2022 ਵਿਚ ਚੋਣਾਂ ਹੋਣੀਆਂ ਹਨ। ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਹਦਾਇਤ ਕੀਤੀ ਹੈ ਕਿ ਇਸ ਦੌਰਾਨ ਸਮੇਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਅਤੇ ਵੋਟਰ ਸੂਚੀ ਸਬੰਧੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲੀਆਂ ਭ੍ਰਿਸ਼ਟ ਪ੍ਰਥਾਵਾਂ ਖਿਲਾਫ਼ ਮੁਹਿੰਮ ਚਲਾਈ ਜਾਵੇ। ਚੋਣਾਂ ਦੀ ਮਹੱਤਤਾ ਬਾਰੇ ਅਗਵਾਈ ਅਤੇ ਵਿਆਪਕ ਜਾਗਰੂਕਤਾ ਪੈਦਾ ਕੀਤੀ ਜਾਵੇ। ਅਜਿਹਾ ਸਾਰਥਕ ਮਾਹੌਲ ਸਿਰਜਣ ਦੀ ਸਖਤ ਲੋੜ ਹੈ ਜਿਸ ਵਿਚ ਰਾਜਨੀਤਿਕ ਪਾਰਟੀਆਂ, ਉਮੀਦਵਾਰ ਅਤੇ ਆਮ ਲੋਕ ਸੁਚੱਜੇ ਢੰਗ ਨਾਲ ਹਿੱਸਾ ਲੈ ਸਕਣ।

ਮੀਟਿੰਗ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਉਨਾਂ ਖੇਤਰਾਂ ਬਾਰੇ ਦੱਸਿਆ ਗਿਆ ਜਿੱਥੇ ਜ਼ਿਲ੍ਹਾ ਆਈਕਨਾਂ ਦਾ ਸਹਿਯੋਗ ਲੋੜੀਂਦਾ ਹੈ, ਜਿਵੇਂ ਨਵੇਂ ਨੌਜਵਾਨ ਵੋਟਰਾਂ, ਦਿਵਿਆਂਗ ਵਿਅਕਤੀਆਂ, ਥਰਡਜੈਂਡਰ ਪ੍ਰਵਾਸੀ ਮਜ਼ਦੂਰਾਂ, ਬੇਘਰੇ ਅਤੇ ਪ੍ਰਵਾਸੀ ਭਾਰਤੀਆਂ ਵੋਟਰਾਂ ਦੀ 100% ਰਜਿਸਟ੍ਰੇਸ਼ਨ ‘ਤੇ ਵਿਸ਼ੇਸ਼ ਧਿਆਨ ਦੇਣਾ, ਸਮਰੀ ਰਵੀਜਨ ਅਤੇ ਚੋਣ ਪ੍ਰਕਿਰਿਆ ਦੇ ਹੋਰ ਪਹਿਲੂਆਂ ਬਾਰੇ ਜਾਗਰੂਕਤਾ ਪੈਦਾ ਕਰਨਾ।

ਪ੍ਰਭਾਵਸ਼ਾਲੀ ਸੰਦੇਸ਼ਾਂ ਅਤੇ ਜਨਤਾ ਨਾਲ ਸੰਚਾਰ ਲਈ ਆਡੀਓ-ਵੀਡੀਓ ਅਤੇ ਲਿਖਤੀ ਸਮੱਗਰੀ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਦੁਆਰਾ ਤਿਆਰ ਕੀਤੀ ਜਾਵੇਗੀ ਅਤੇ ਆਈਕਨਾਂ ਨਾਲ ਸਾਂਝੀ ਕੀਤੀ ਜਾਏਗੀ। ਵਿਸਤ੍ਰਿਤ ਐਕਸ਼ਨ ਪਲਾਨ ਜਲਦੀ ਹੀ ਸਾਹਮਣੇ ਲਿਆਂਦਾ ਜਾਵੇਗਾ, ਜਿਸ ਨੂੰ ਲਾਗੂ ਕਰਨ ਵਿੱਚ ਆਈਕਨ ਸਰਗਰਮੀ ਨਾਲ ਸ਼ਾਮਲ ਹੋਣਗੇ।

ABOUT THE AUTHOR

...view details