ਚੰਡੀਗੜ੍ਹ :ਸ਼ੁਕਰਵਾਰ ਨੂੰ ਪੰਜਾਬ ਵਿਧਾਨ ਸਭਾ ਬਜਟ ਸ਼ੈਸਨ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕੀਤਾ ਹੈ। ਜਿਸ ਤੋਂ ਬਾਅਦ ਇਸ ਬਜਟ ਦਾ ਵਿਰੋਧ ਹੋ ਰਿਹਾ ਹੈ। ਹਰਪਾਲ ਸਿੰਘ ਚੀਮਾ ਵੱਲੋਂ ਪੇਸ ਕੀਤੇ ਗਏ ਬਜਟ ਦਾ ਵਿਰੋਧ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਨੇ ਕਰਾਰਾ ਜਵਾਬ ਦਿੱਤਾ ਹੈ।
ਬਜਟ ਦਾ ਵਿਰੋਧ ਕਰਨ ਵਾਲਿਆਂ ਉਤੇ ਹਮਲੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਕੀਤਾ ਹੈ। ਉਨ੍ਹਾਂ ਟਵਿਟ ਵਿੱਚ ਲਿਖਿਆ ''ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ ..ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ਉੱਤੇ “ਟੈਕਸ” ਵਸੂਲਿਆ ਜਾਂਦਾ ਰਿਹਾ ..ਨੀਲੀ ਤੋਂ ਪੀਲ਼ੀ..ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਨੇ ! ..ਰੱਬ ਪੰਜਾਬ ਤੇ ਮੇਹਰ ਕਰੇ..
ਵੜਿੰਗ ਨੇ ਬਜਟ ਨੂੰ ਦੱਸਿਆ ਅਸਫਲ :ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਜਟ ’ਤੇ ਬੋਲਦਿਆਂ ਕਿਹਾ ਸੀ ਭਗਵੰਤ ਸਰਕਾਰ ਦੀ ਬਜਟ ਫੇਲ੍ਹ ਬਜਟ ਹੈ। ਬਜਟ ਉਤੇ ਚਰਚਾ ਵੀ ਨਹੀ ਕੀਤੀ ਗਈ। ਬਜਟ ਸ਼ੈਸ਼ਨ ਉਤੇ ਚਰਚਾ ਕਰਨ ਲਈ ਬਹੁਤ ਘੱਟ ਸਮਾਂ ਰੱਖਿਆ ਗਿਆ ਸੀ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ ਕਿ ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਸਬੂਤ ਹੈ। ਬਜਟ ਦੀਆਂ ਕਮੀਆਂ ਨੂੰ ਲਕੋਨ ਲਈ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਲੁਕ ਆਉਟ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਵਿਧਾਨ ਸਭਾ ਵਿਚ ਪੇਸ਼ ਹੋਏ ਆਪ ਸਰਕਾਰ ਦੇ ਬਜਟ ਵਿਚ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਧੋਖਾ ਹੋਇਆ ਹੈ। ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਹ ਬਜਟ ਵਿੱਚ ਪੂਰਾ ਨਹੀਂ ਹੋਇਆ। 2 ਲੱਖ 81 ਹਜ਼ਾਰ ਕਾਂਗਰਸ ਨੇ ਪੰਜਾਬ 'ਤੇ ਕਰਜ਼ਾ ਛੱਡਿਆ ਸੀ। ਇੱਕ ਸਾਲ ਵਿੱਚ ਪੰਜਾਬ ਸਰਕਾਰ 31 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ ਹੈ, ਹੁਣ 35 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲਿਆ ਜਾਵੇਗਾ। ਬਜਟ ਦੇ ਨਾਂ 'ਤੇ ਜਨਤਾ ਨਾਲ ਧੋਖਾ ਕੀਤਾ ਗਿਆ ਹੈ।