ਪੰਜਾਬ

punjab

ETV Bharat / state

CM ਭਗਵੰਤ ਮਾਨ ਨੇ ਸਾਲ 2023 ਦਾ ਕੈਲੰਡਰ ਕੀਤਾ ਜਾਰੀ - Mann released the calendar of the year 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2023 ਦਾ ਕੈਲੰਡਰ ਜਾਰੀ (CM Bhagwant Mann released the calendar of the year 2023) ਕੀਤਾ। ਇਹ ਪੰਜਾਬ ਸਰਕਾਰ ਦਾ ਕੈਲੰਡਰ ਉਨ੍ਹਾਂ ਵੱਲੋਂ ਆਪਣੇ ਦਫਤਰ ਵਿਖੇ ਹੀ ਜਾਰੀ ਕੀਤਾ ਗਿਆ।ਕੈਲੰਡਰ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ।

CM ਭਗਵੰਤ ਮਾਨ ਨੇ ਸਾਲ 2023 ਦਾ ਕੈਲੰਡਰ ਕੀਤਾ ਜਾਰੀ
CM ਭਗਵੰਤ ਮਾਨ ਨੇ ਸਾਲ 2023 ਦਾ ਕੈਲੰਡਰ ਕੀਤਾ ਜਾਰੀ

By

Published : Jan 2, 2023, 8:25 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ (CM Bhagwant Mann released the calendar of the year 2023)ਕੀਤਾ। ਇਹ ਕੈਲੰਡਰ ਉਨ੍ਹਾਂ ਨੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ। ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ:-ਤਰਨਤਾਰਨ 'ਚ ਫਰਜ਼ੀ ਅਫਸਰ ਨੂੰ ਹਸਪਤਾਲ ਵਿੱਚੋਂ ਸਟਾਫ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ABOUT THE AUTHOR

...view details