ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਸ਼ੁੱਕਰਵਾਰ ਨੂੰ ਕਿਹਾ ਕਿ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿਚ 30,000 ਕਰੋੜ ਰੁਪਏ ਦਾ (30 000 crore has been invested in Punjab) ਨਿਵੇਸ਼ ਹੋਇਆ ਹੈ, ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਵੱਡੇ ਉਦਯੋਗ ਘਰਾਣਿਆਂ ਦੇ ਨਿਵੇਸ਼ ਨਾਲ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ:-ਅੱਜ ਇੱਥੇ ਮਿਊਂਸਪਲ ਭਵਨ ਵਿਖੇ ਮਾਰਕਫੈੱਡ ਵਿਚ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਅਤੇ ਨਵੇਂ ਉਤਪਾਦਾਂ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਟਾਟਾ ਸਟੀਲ, ਵਰਬੀਓ, ਫਰੇਡਨਬਰਗ, ਸਨਾਥਨ ਟੈਕਸਟਾਈਲ ਵਰਗੇ ਵੱਡੇ ਉਦਯੋਗ ਘਰਾਣਿਆਂ ਨੇ ਸਾਡੀਆਂ ਉਦਯੋਗਿਕ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਉਂਦੇ ਹੋਏ ਨਿਵੇਸ਼ ਕਰਨ ਲਈ ਇਕਰਾਰਨਾਮੇ ਕੀਤੇ, ਜਿਸ ਨਾਲ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਹੈਦਰਾਬਾਦ ਵਿਚ ਉਦਯੋਗਪਤੀਆਂ ਨਾਲ ਹੋਈਆਂ ਮੀਟਿੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਫੂਡ ਪ੍ਰੋਸੈਸਿੰਗ ਤੇ ਖੇਤੀਬਾੜੀ ਨਾਲ ਜੁੜੇ ਉਥੇ ਦੇ ਉੱਦਮੀਆਂ ਨੇ ਪੰਜਾਬ ਵਿਚ ਨਿਵੇਸ਼ ਲਈ ਦਿਲਚਸਪੀ ਦਿਖਾਈ ਹੈ, ਜਿਸ ਨਾਲ ਸੂਬੇ ਦੇ ਉਦਯੋਗਿਕ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਦਯੋਗਪਤੀ ਨਿਵੇਸ਼ ਲਈ ਪੰਜਾਬ ਆ ਰਹੇ ਹਨ:-ਮੁੱਖ ਮੰਤਰੀ (Chief Minister Bhagwant Mann) ਨੇ ਕਿਹਾ, “ਨੀਅਤਾਂ ਨੂੰ ਮੁਰਾਦਾਂ ਹੁੰਦੀਆਂ ਹਨ। ਹੁਣ ਉਦਯੋਗਪਤੀਆਂ ਨੂੰ ਸੂਬੇ ਵਿਚ ਨਿਵੇਸ਼ ਕਰਨ ਲਈ ਭ੍ਰਿਸ਼ਟਾਚਾਰੀ ਅਤੇ ਗੁੰਝਲਦਾਰ ਪ੍ਰਕਿਰਿਆ ਦਾ ਸਾਹਮਣਾ ਨਹੀਂ ਕਰਨਾ ਪੈਂਣਾ, ਜਿਸ ਕਰਕੇ ਉਦਯੋਗਪਤੀ ਪੰਜਾਬ ਆ ਰਹੇ ਹਨ। ਅਸੀਂ ਰਿਸ਼ਵੋਤਖੋਰੀ ਬੰਦ ਕੀਤੀ, ਉਦਯੋਗ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਸੁਖਾਵਾਂ ਮਾਹੌਲ ਦਿੱਤਾ ਜਿਸ ਕਰਕੇ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਰਿਹਾ ਹੈ।ਦੂਜੇ ਪਾਸੇ ਪਿਛਲੀਆਂ ਸਰਕਾਰਾਂ ਦੇ ਸਮੇਂ ਉਦਯੋਗ ਸਥਾਪਤ ਕਰਨ ਲਈ ਪਹਿਲਾਂ ਸਿਆਸੀ ਰਸੂਖ ਵਾਲੇ ਪਰਿਵਾਰਾਂ ਨਾਲ ਹਿੱਸਾਪੱਤੀ ਤੈਅ ਕਰਨੀ ਪੈਂਦੀ ਸੀ ਜਿਸ ਨਾਲ ਪੰਜਾਬ ਨੂੰ ਬਹੁਤ ਨੁਕਸਾਨ ਸਹਿਣਾ ਪਿਆ।”
ਸਰਕਾਰਾਂ ਦੇ ਸੂਬੇ ਨੂੰ ਲੁੱਟਣ ਵਾਲੇ ਮਨਸੂਬਿਆਂ ਦਾ ਪਰਦਾਫਾਸ਼ ਕੀਤਾ:-ਪੰਜਾਬ ਦਾ ਮਾਹੌਲ ਖਰਾਬ ਹੋਣ ਦਾ ਰੌਲਾ ਪਾਉਣ ਵਾਲੇ ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ (Chief Minister Bhagwant Mann) ਨੇ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂ ਕਦੇ ਸੰਸਦ ਵਿਚ ਜਾਂ ਜਨਤਕ ਸਮਾਗਮਾਂ ਵਿਚ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੇ ਸੂਬੇ ਨੂੰ ਲੁੱਟਣ ਵਾਲੇ ਮਨਸੂਬਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਨੇ ਗੈਂਗਸਟਰਵਾਦ, ਰੇਤ ਮਾਫੀਆ, ਬੱਸ ਮਾਫੀਆ ਦੀ ਪੁਸ਼ਤਪੁਨਾਹੀ ਕੀਤੀ ਅਤੇ ਅਸੀਂ ਇਸ ਮਾਫੀਏ ਦਾ ਸਫਾਇਆ ਕਰਕੇ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਬੀਜੇ ਕੰਡੇ ਚੁੱਗ ਰਹੇ ਹਾਂ।
ਸੂਬਾ ਸਰਕਾਰ ਨੇ 9 ਮਹੀਨਿਆਂ ਵਿਚ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ:-ਇਸ ਦੌਰਾਨ ਮੁੱਖ ਮੰਤਰੀ (Chief Minister Bhagwant Mann) ਨੇ ਕਿਹਾ ਕਿ ‘ਯੋਗ ਨੌਜਵਾਨਾਂ ਨੂੰ ਰੁਜ਼ਗਾਰ’ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ ਸਰਕਾਰ ਨੇ 9 ਮਹੀਨਿਆਂ ਵਿਚ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਦਿੱਤੇ ਹਨ ਅਤੇ ਹੋਰ ਵੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਆਧਾਰ ਉੱਤੇ ਕੀਤੀ ਗਈ ਹੈ।