ਪੰਜਾਬ

punjab

ETV Bharat / state

ਸਖਤੀ 'ਚ CM ਮਾਨ: ਕਿਹਾ- ਜੇਲ੍ਹਾਂ 'ਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ 'ਤੇ ਹੋਵੇਗਾ ਜ਼ਿੰਮੇਵਾਰ - Chief Minister Bhagwant Mann latest news

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

Chief Minister Bhagwant Mann
Chief Minister Bhagwant Mann

By

Published : Dec 13, 2022, 7:44 PM IST

Updated : Dec 13, 2022, 8:19 PM IST

ਪਟਿਆਲਾ (ਨਾਭਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵਿਗੜਦੇ ਹਲਾਤਾਂ ਨੂੰ ਲੈ ਕੇ ਸਖਤੀ ਨਾਲ ਨਵੇਂ ਹੁਕਮ ਲਾਗੂ ਕੀਤੇ ਹਨ ਅੱਜ 13 ਦਸੰਬਰ ਨੂੰ ਨਾਭਾ ਜੇਲ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ CM ਮਾਨ: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ਉਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰਾਂ, ਡੋਰ ਮੈਟਲ ਡਿਟੈਕਟਰ ਤੇ ਹੋਰ ਉਪਕਰਨ ਪਹਿਲਾਂ ਹੀ ਲਗਾ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਚੰਭੇ ਵਾਲੀ ਗੱਲ ਹੈ ਕਿ ਹਾਲੇ ਵੀ ਜੇਲ੍ਹਾਂ ਵਿੱਚੋਂ ਮੋਬਾਈਲ ਤੇ ਨਸ਼ੇ ਮਿਲਣ ਦੀਆਂ ਰਿਪੋਰਟਾਂ ਆ ਰਹੀਆਂ ਹਨ।

'ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੇਲ੍ਹ ਸਟਾਫ਼ ਦੀ ਅਜਿਹੀ ਕੁਤਾਹੀ': ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹ ਸਟਾਫ਼ ਦੀ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜਾ ਅਧਿਕਾਰੀ ਇਸ ਤਰ੍ਹਾਂ ਦੀਆਂ ਕੁਤਾਹੀਆਂ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੁਤਾਹੀਆਂ ਲਈ ਜੇਲ੍ਹਾਂ ਦੀ ਕਾਰਜਪ੍ਰਣਾਲੀ ਦੀ ਦੇਖ-ਰੇਖ ਕਰ ਰਹੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

'ਗ਼ੈਰ-ਕਾਨੂੰਨੀ ਕਵਾਇਦ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼':ਜੇਲ੍ਹਾਂ ਵਿੱਚ ਨਸ਼ਿਆਂ ਤੇ ਮੋਬਾਈਲਾਂ ਦੀ ਸਪਲਾਈ ਉਤੇ ਸਖ਼ਤੀ ਨਾਲ ਨੱਥ ਪਾਉਣ ਦੀ ਲੋੜ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਇਸ ਗ਼ੈਰ-ਕਾਨੂੰਨੀ ਕਵਾਇਦ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਸੂਬਾ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹ ਬੰਦੀਆਂ ਵਿਚਾਲੇ ਅਨੁਸ਼ਾਸਨਹੀਣਤਾ ਦੀਆਂ ਵਧਦੀਆਂ ਘਟਨਾਵਾਂ ਉਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਧਿਕਾਰੀ ਢੁਕਵੇਂ ਕਦਮ ਚੁੱਕ ਕੇ ਇਸ ਰੁਝਾਨ ਨੂੰ ਨੱਥ ਪਾਉਣ।

ਇਹ ਵੀ ਪੜ੍ਹੋ:ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ, ਫਿਲਮਾਂ ਰਾਹੀਂ ਨਹੀਂ ਪੇਸ਼ ਹੋਣਗੇ ਕਿਸੇ ਵੀ ਗੁਰੂ ਸਾਹਿਬ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ

Last Updated : Dec 13, 2022, 8:19 PM IST

For All Latest Updates

ABOUT THE AUTHOR

...view details