ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਆਪਣੇ ਐਕਸ਼ਨਾਂ ਅਤੇ ਕਾਰਵਾਈਆਂ ਤੋਂ ਇਲਾਵਾ ਬਿਆਨਾਂ ਨੂੰ ਲੈਕੇ ਸੁਰਖੀਆਂ ਵਟੋਰ ਦੇ ਰਹਿੰਦੇ ਨੇ। ਹੁਣ ਇੱਕ ਵਾਰ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਇੱਕ ਨਵੰਬਰ ਨੂੰ ਲੁਧਿਆਣਾ ਵਿੱਚ ਹੋਣ ਜਾ ਰਹੀ ਡਿਬੇਟ (Debate to be held in Ludhiana on November 1) ਸਬੰਧੀ ਅਪਡੇਟ ਜਾਰੀ ਕੀਤੀ ਹੈ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਸ ਡਿਬੇਟ ਦਾ ਨਾਮ “ ਮੈਂ ਪੰਜਾਬ ਬੋਲਦਾ ਹਾਂ “।
ਸਾਰੀਆਂ ਧਿਰਾ ਜਵਾਬ ਦੇਣਗੀਆਂ:ਸੀਐੱਮ ਮਾਨ ਨੇ ਕਿਹਾ ਕਿ ਇਸ ਡਿਬੇਟ ਵਿੱਚ ਪੰਜਾਬ ਜਵਾਬ ਮੰਗੇਗਾ ਅਤੇ ਸੂਬੇ ਦੀ ਸੱਤਾ ਉੱਤੇ ਕਾਬਿਜ਼ ਰਹੀਆਂ ਸਾਰੀਆਂ ਧਿਰਾਂ ਜਵਾਬ ਦੇਣਗੀਆਂ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਡਿਬੇਟ ਨੂੰ ਸਾਰਥਕ ਰੂਪਰੇਖਾ ਦੇਣ ਲਈ ਹਰ ਇੱਕ ਧਿਰ ਨੂੰ ਅੱਧੇ ਘੰਟੇ ਦਾ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਬਕਾਇਦਾ ਇਸ ਡਿਬੇਟ ਲਈ ਸਾਰੇ ਪੰਜਾਬ ਵਾਸੀਆਂ ਨੂੰ ਵੱਧ ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ।
ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ “ਪੰਜਾਬ ਮੰਗਦਾ ਜਵਾਬ”.. ਭਗਵੰਤ ਮਾਨ,ਮੁੱਖ ਮੰਤਰੀ,ਪੰਜਾਬ
ਦੱਸ ਦਈਏ ਇਸ ਤੋਂ ਪਹਿਲਾਂ ਐੱਸਵਾਈਐੱਲ ਦੇ ਮੁੱਦਾ ਉੱਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ (Commentary of the Supreme Court) ਅਤੇ ਵਿਰੋਧੀਆਂ ਨੇ ਮਾਮਲੇ ਉੱਤੇ ਪੰਜਾਬ ਸਰਕਾਰ ਨੂੰ ਟਾਰਗੇਟ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant maan) ਨੇ ਐੱਸਵਾਈਐੱਲ ਅਤੇ ਹੋਰ ਮੁੱਦਿਆਂ ਨੂੰ ਅਧਾਰ ਬਣਾ ਕੇ ਇੱਕ ਨਵੰਬਰ ਨੂੰ ਵਿਰੋਧੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਖੁੱਲ੍ਹੀ ਡਿਬੇਟ ਦਾ ਸੱਦਾ ਦੇਕੇ ਸੂਬੇ ਦੀ ਸਿਆਸਤ ਨੂੰ ਗਰਮਾ ਦਿੱਤਾ ਸੀ । ਇਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਡਿਬੇਟ ਸਬੰਧੀ ਟਾਰਗੇਟ ਕੀਤਾ ਸੀ। ਕਾਂਗਰਸ,ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਲਗਾਤਾਰ ਇਸ ਮੁੱਦੇ ਉੱਤੇ ਟਿੱਪਣੀਆਂ ਕੀਤੀਆਂ ਸਨ।