ਪੰਜਾਬ

punjab

ETV Bharat / state

ਮੁੱਖ ਮੰਤਰੀ ਦਾ ਰਾਜਪਾਲ ਦੇ ਨਾਂ ਵੱਡਾ ਸਬੂਤ, ਕਿਹਾ-ਤੁਹਾਡੀ ਮੰਗ ਅਨੁਸਾਰ ਵੀਡੀਓ ਸਬੂਤ, ਮੈਂ ਤੱਥਾਂ ਤੋਂ ਬਗੈਰ ਨਹੀਂ ਬੋਲਦਾ... - ਸੀਐਮ ਮਾਨ ਤੇ ਰਾਜਪਾਲ ਵਿਚਕਾਰ ਲੜਾਈ

ਰਾਜਪਾਲ ਦੇ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹਿਣ ਬਾਰੇ ਮੁੱਖ ਮੰਤਰੀ ਵੱਲੋਂ ਵੀਡੀਓ ਜਾਰੀ ਕੀਤੀ ਗਈ ਹੈ। ਇਸ ਤੋਂ ਇਲ਼ਾਵਾ ਮਾਨ ਵਲੋਂ ਟਵੀਟ ਵੀ ਕੀਤਾ ਗਿਆ ਹੈ। ਪੜੋ ਪੂਰਾ ਮਾਮਲਾ...

Chief Minister Bhagwant Mann tweeted against the Governor
ਮੁੱਖ ਮੰਤਰੀ ਦਾ ਰਾਜਪਾਲ ਦੇ ਨਾਂ ਵੱਡਾ ਸਬੂਤ, ਕਿਹਾ-ਤੁਹਾਡੀ ਮੰਗ ਅਨੁਸਾਰ ਵੀਡੀਓ ਸਬੂਤ, ਮੈਂ ਤੱਥਾਂ ਤੋਂ ਬਗੈਰ ਨਹੀਂ ਬੋਲਦਾ...

By

Published : Jun 12, 2023, 9:54 PM IST

Updated : Jun 13, 2023, 6:29 AM IST

ਚੰਡੀਗੜ੍ਹ:ਪੰਜਾਬ ਦੇ ਰਾਜਪਾਲ ਨੂੰ ਢੁਕਵਾਂ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਕਿਵੇਂ ਉਹ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇ ਕੇ ਇਸ ਬਾਰੇ ਯਾਦ ਦਿਵਾਉਣ ਤੱਕ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹੇ ਸਨ। ਇੱਕ ਵੀਡੀਓ ਰਿਕਾਰਡਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਨੇ ਆਪਣਾ ਭਾਸ਼ਣ ‘ਮੇਰੀ ਸਰਕਾਰ’ ਸ਼ਬਦ ਤੋਂ ਸ਼ੁਰੂ ਕੀਤਾ ਸੀ ਪਰ ਜਦੋਂ ਵਿਰੋਧੀ ਧਿਰ ਵੱਲੋਂ ਬਿਨਾਂ ਕਿਸੇ ਤਰਕ ਦੇ ਰੌਲਾ ਪਾਇਆ ਗਿਆ ਤਾਂ ਉਨ੍ਹਾਂ ਨੇ ਸਿਰਫ਼ ‘ਸਰਕਾਰ’ ਸ਼ਬਦ ਦੀ ਵਰਤੋਂ ਕਰਨ ਨੂੰ ਤਰਜੀਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਜਦੋਂ ਉਨ੍ਹਾਂ ਨੇ ਰਾਜਪਾਲ ਨੂੰ ਸੁਪਰੀਮ ਕੋਰਟ ਦੇ ਫੈਸਲੇ ਬਾਰੇ ਯਾਦ ਕਰਵਾਇਆ ਤਾਂ ਉਨ੍ਹਾਂ ਆਪਣਾ ਰੁਖ਼ ਬਦਲ ਲਿਆ ਅਤੇ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਰਿਕਾਰਡ ਤੋਂ ਮਿਲੀ ਵੀਡੀਓ ਰਿਕਾਰਡਿੰਗ ਇਸ ਗੱਲ ਦਾ ਸਬੂਤ ਹੈ ਕਿ ਰਾਜਪਾਲ ਚੁਣੀ ਹੋਈ ਸੂਬਾ ਸਰਕਾਰ ਪ੍ਰਤੀ ਵਿਰੋਧੀ ਰਵੱਈਆ ਅਪਣਾ ਰਹੇ ਹਨ।






ਰਾਜਪਾਲ ਦੀ ਬਿਆਨਬਾਜ਼ੀ :
ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦੀ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਇਸ ਅਹੁਦੇ ਦੀ ਨਿਰਾਦਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਜਾਰੀ ਕੀਤੇ ਜਾ ਰਹੇ ਬਿਆਨ ਰਾਜ ਵਿਧਾਨ ਸਭਾ ਵਿੱਚ ਉਨ੍ਹਾਂ ਦੀਆਂ ਕਾਰਵਾਈਆਂ ਦੇ ਬਿਲਕੁਲ ਉਲਟ ਹਨ, ਜਿਨ੍ਹਾਂ ਦੇ ਰਿਕਾਰਡਿਡ ਸਬੂਤ ਵੀ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ ਪੁੱਛਿਆ ਕਿ ਉਹ ਆਪਣੇ ਸੰਬੋਧਨ ਦੌਰਾਨ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਨਾ ਕਰਕੇ ਆਪਣਾ ਸੰਵਿਧਾਨਕ ਫ਼ਰਜ਼ ਨਿਭਾਉਣ ਵਿੱਚ ਅਸਫ਼ਲ ਕਿਉਂ ਰਹੇ।

ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਇਹ ਮੰਦਭਾਗਾ ਹੈ ਕਿ ਮੌਜੂਦਾ ਕੇਂਦਰੀ ਸ਼ਾਸਨ ਤਹਿਤ ਆਏ ‘ਸਿਲੈਕਟਿਡ ਲੋਕ’, ‘ਇਲੈਕਟਿਡ ਨੁਮਾਇੰਦਿਆਂ’ ਦੇ ਮਾਮਲਿਆਂ ਵਿੱਚ ਤਾਕ-ਝਾਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸੁਚਾਰੂ ਕੰਮਕਾਜ ਨੂੰ ਲੀਹੋਂ ਲਾਹੁਣ ਲਈ ਬੇਲੋੜੇ ਅੜਿੱਕੇ ਡਾਹੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਰਾਜ ਭਵਨ ਹੁਣ ਭਾਜਪਾ ਦੇ ਸੂਬਾਈ ਹੈੱਡ-ਕੁਆਰਟਰ ਵਜੋਂ ਕੰਮ ਕਰ ਰਹੇ ਹਨ, ਜੋ ਭਾਰਤੀ ਜਮਹੂਰੀਅਤ ਲਈ ਬਹੁਤ ਖਤਰਨਾਕ ਰੁਝਾਨ ਹੈ।





ਮਾਨ ਨੇ ਕੀ ਲਿਖਿਆ ਟਵੀਟ 'ਚ :
ਮਾਣਯੋਗ ਰਾਜਪਾਲ ਸਾਹਬ ਜੀ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ ..ਪਹਿਲਾਂ ਤੁਸੀਂ My Government ਕਿਹਾ ਫੇਰ ਵਿਰੋਧੀ ਧਿਰ ਦੇ ਕਹਿਣ ਤੇ ਤੁਸੀਂ ਸਿਰਫ Government ਕਹਿਣ ਲੱਗ ਪਏ..ਜਦ ਮੈਂ ਤੁਹਾਨੂੰ ਸੁਪਰੀਮ ਕੋਰਟ ਦੇ ਆਦੇਸ਼ ਬਾਰੇ ਦੱਸਿਆ ਕਿ ਜੋ ਲਿਖਿਆ ਹੈ ਓਹੀ ਬੋਲਣਾ ਪਵੇਗਾ ਤਾਂ ਤੁਸੀ ਮੈਨੂੰ ਸਹੀ ਠਹਿਰਾਉਂਦੇ ਹੋਏ MY Government ਕਹਿਣ ਲੱਗੇ..ਰਾਜਪਾਲ ਸਾਹਬ ਮੈਂ ਤੱਥਾਂ ਤੋਂ ਬਿਨਾ ਨਹੀਂ ਬੋਲਦਾ...

Last Updated : Jun 13, 2023, 6:29 AM IST

ABOUT THE AUTHOR

...view details