ਚੰਡੀਗੜ੍ਹ: ਸੂਬੇ ਵਿੱਚ ਬੀਤੇ ਦਿਨੀਂ ਮੰਤਰੀਆਂ ਅਤੇ ਅਫ਼ਰਸ਼ਾਹੀ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਵਿਰੋਧੀਆਂ ਦੇ ਮੁੰਹ ਬੰਦ ਕਰਨ ਅਤੇ ਨਾਰਾਜ਼ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਾਂ ਤਰੀਕਾ ਅਪਣਾਇਆ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਨਾਰਾਜ਼ ਕਾਂਗਰਸੀ ਆਗੂਆਂ ਨੂੰ ਆਪਣੇ ਫ਼ਾਰਮ ਹਾਊਸ 'ਤੇ ਦੁਪਹਿਰ ਦੇ ਖਾਣੇ ਲਈ ਸੱਦਿਆ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪਿਛਲੇ ਕਈ ਦਿਨਾਂ ਤੋਂ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਵਿਚਾਲੇ ਅਫ਼ਸਰਸ਼ਾਹੀ ਦੀ ਮਨਮਾਨੀਆਂ ਨੂੰ ਲੈ ਕੇ ਨਾਰਾਜ਼ਗੀ ਚੱਲ ਰਹੀ ਸੀ ਜਿਸ ਤੋਂ ਬਾਅਦ ਅੱਜ ਪਹਿਲੀ ਵਾਰ ਕਾਂਗਰਸੀ ਆਗੂਆਂ ਨਾਵ ਮੁੱਖ ਮੰਤਰੀ ਨੇ ਮੀਟਿੰਗ ਕੀਤੀ।
ਜਾਣਕਾਰੀ ਮੁਤਾਬਕ ਬੈਠਕ ਵਿੱਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦਾ ਮੁੱਦਾ ਛਾਇਆ ਰਿਹਾ। ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਸਕੱਤਰ ਦੇ ਵਤੀਰੇ ਬਾਰੇ ਮੁੱਖ ਮੰਤਰੀ ਨੂੰ ਪੂਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਐਕਸਾਈਜ਼ ਪਾਲਿਸੀ ਵੇਲੇ ਕੈਬਿਨੇਟ ਦੀ ਪ੍ਰੀ ਮੀਟਿੰਗ ਵਿੱਚ ਜਿਸ ਤਰ੍ਹਾਂ ਚੀਫ਼ ਸਕੱਤਰ ਕਰਨ ਅਵਤਾਰ ਮੀਟਿੰਗ ਵਿੱਚ ਆਗੂਆਂ ਦੇ ਨਾਲ ਪੇਸ਼ ਆਏ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।