ਨਵੀਂ ਦਿੱਲੀ: ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ-ਕਤਲ ਕੇਸ 'ਚ ਚਾਰ ਮੁਲਜ਼ਮਾਂ ਦੇ ਐਨਕਾਊਂਟਰ ਤੋਂ ਬਾਅਦ ਚੀਫ ਜਸਟਿਸ ਸ਼ਰਦ ਅਰਵਿੰਦ ਬੋਬੜੇ ਦਾ ਬਿਆਨ ਸਾਹਮਣੇ ਆਇਆ ਹੈ।
ਚੀਫ ਜਸਟਿਸ ਆਫ਼ ਇੰਡੀਆ ਐਸਏ ਬੋਬੜੇ ਨੇ ਕਿਹਾ ਕਿ ਜੇ ਇਹ ਬਦਲਾ ਲੈਣ ਦੇ ਇਰਾਦੇ ਨਾਲ ਕੀਤਾ ਜਾਂਦਾ ਹੈ ਤਾਂ ਇਨਸਾਫ ਜਮ੍ਹਾਂ ਇਨਸਾਫ ਨਹੀਂ ਹੋ ਸਕਦਾ। ਜੇ ਇਹ ਬਦਲਾ ਲੈਣ ਦੀ ਭਾਵਨਾ ਨਾਲ ਕੀਤਾ ਜਾਂਦਾ ਹੈ ਤਾਂ ਨਿਆਂ ਆਪਣਾ ਚਰਿੱਤਰ ਗੁਆ ਦਿੰਦਾ ਹੈ। ਹਾਲਾਂਕਿ ਸੀਜੇਆਈ ਨੇ ਆਪਣੀ ਟਿੱਪਣੀ 'ਚ ਹੈਦਰਾਬਾਦ ਪੁਲਿਸ ਮੁਠਭੇੜ ਮਾਮਲੇ ਦਾ ਕਿਤੇ ਵੀ ਜ਼ਿਕਰ ਨਹੀਂ ਕੀਤਾ ਹੈ।
ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਕਿਹਾ ਕਿ ਦੇਸ਼ ਵਿੱਚ ਹਾਲ ਹੀ 'ਚ ਵਾਪਰੀਆਂ ਘਟਨਾਵਾਂ ਨੇ ਨਵੇਂ ਜੋਸ਼ ਨਾਲ ਪੁਰਾਣੀ ਬਹਿਸ ਛੇੜ ਦਿੱਤੀ ਹੈ। ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਆਪਣੀ ਸਥਿਤੀ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਤੇ ਅਪਰਾਧਿਕ ਮਾਮਲਿਆਂ ਨੂੰ ਨਜਿੱਠਣ 'ਚ ਢਿੱਲ ਦੇ ਰਵੱਈਏ ਨੂੰ ਬਦਲਣਾ ਚਾਹੀਦਾ ਹੈ।