ਪੰਜਾਬ

punjab

ETV Bharat / state

ਕੈਪਟਨ ਸਰਕਾਰ ਨੂੰ ਨਹੀਂ ਮਿਲੇਗੀ ਬੇਅਦਬੀ ਮਾਮਲੇ ਦੀ ਕਲੋਜ਼ਰ ਰਿਪੋਰਟ

ਅਦਾਲਤ ਨੇ ਮੰਗਲਵਾਰ ਨੂੰ ਸੀਬੀਆਈ ਦੀ ਕਲੋਜ਼ਰ ਰਿਪੋਰਟ ਦੀਆਂ ਕਾਪੀਆਂ ਮੰਗਣ ਵਾਲੀ ਅਰਜ਼ੀ 'ਤੇ ਆਪਣਾ ਫ਼ੈਸਲਾ ਸੁਣਾਇਆ, ਜਿਸ ਤਹਿਤ ਪੰਜਾਬ ਸਰਕਾਰ ਨੂੰ ਇਸ ਕਲੋਜ਼ਰ ਰਿਪੋਰਟ ਤੋਂ ਵਾਂਝਿਆਂ ਰੱਖਿਆ ਗਿਆ ਹੈ।

ਫ਼ੋਟੋ

By

Published : Jul 23, 2019, 9:34 PM IST

ਚੰਡੀਗੜ੍ਹ: ਸੂਬੇ ਦੀ ਕੈਪਟਨ ਸਰਕਾਰ ਨੂੰ ਬਰਗਾੜੀ ਮਾਮਲੇ 'ਚ ਸੀਬੀਆਈ ਵੱਲੋਂ ਦਾਇਰ ਕੀਤੀ ਗਈ ਕਲੋਜ਼ਰ ਰਿਪੋਰਟ ਦੀ ਕਾਪੀ ਨਹੀਂ ਮਿਲੇਗੀ। ਅਦਾਲਤ ਨੇ ਮੰਗਲਵਾਰ ਨੂੰ ਸੀਬੀਆਈ ਦੀ ਕਲੋਜ਼ਰ ਰਿਪੋਰਟ ਦੀਆਂ ਕਾਪੀਆਂ ਮੰਗਣ ਵਾਲੀ ਅਰਜ਼ੀ 'ਤੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ ਜਿਸ ਦੇ ਤਹਿਤ ਪੰਜਾਬ ਸਰਕਾਰ ਨੂੰ ਕਲੋਜ਼ਰ ਰਿਪੋਰਟ ਸੌਂਪੀ ਨਹੀਂ ਜਾਵੇਗੀ।

ਬਰਗਾੜੀ ਮਾਮਲੇ ਦੇ 5 ਦੋਸ਼ੀਆਂ ਨੂੰ ਕੋਰਟ ਨੇ ਦਿੱਤੀ ਜ਼ਮਾਨਤ

ਅਦਾਲਤ ਦੇ ਫ਼ੈਸਲੇ ਮੁਤਾਬਕ ਸਰਕਾਰ ਵੱਲੋਂ ਪਾਈ ਗਈ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਸਿਰਫ਼ ਪੀੜਤ ਤੇ ਮੁਲਜ਼ਮ ਨੂੰ ਹੀ ਰਿਪੋਰਟ ਦੀ ਕਾਪੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਸੀਬੀਆਈ ਦੀ ਕਲੋਜ਼ਰ ਰਿਪੋਰਟ ਦੀ ਕਾਪੀ ਮੰਗੀ ਗਈ ਸੀ, ਜਿਸ 'ਤੇ ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਮਾਮਲੇ ਵਿੱਚ ਪਾਰਟੀ ਨਹੀਂ ਹੈ। ਇਸ ਕਰਕੇ ਸਰਕਾਰ ਨੂੰ ਰਿਪੋਰਟ ਦੀ ਕਾਪੀ ਨਹੀਂ ਦਿੱਤੀ ਜਾ ਸਕਦੀ।

ਇਸ ਦੇ ਨਾਲ ਹੀ ਅਦਾਲਤ ਨੇ ਅਗਸਤ ਮਹੀਨੇ 'ਚ ਮਾਮਲੇ ਦੀ ਅਗਲੀ ਸੁਣਵਾਈ ਦੀ ਤਾਰੀਖ਼ ਪਾ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਜਿਸ ਨੂੰ ਵੀ ਰਿਪੋਰਟ 'ਤੇ ਇਤਰਾਜ਼ ਹੈ, ਉਹ ਅਗਲੀ ਸੁਣਵਾਈ 'ਤੇ ਆਪਣੀ ਅਰਜ਼ੀ ਦਾਖ਼ਲ ਕਰ ਸਕਦਾ ਹੈ।

ABOUT THE AUTHOR

...view details