ਚੰਡੀਗੜ੍ਹ: ਬੁੱਧਵਾਰ ਨੂੰ ਪੰਜਾਬ ਕੈਬਿਨੇਟ ਦੀ ਮੀਟਿੰਗ ਚੰਡੀਗੜ੍ਹ 'ਚ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਵਾਲੀ ਕਿਤਾਬ ਜਾਰੀ ਕਰ ਦਿੱਤੀ ਹੈ। '550 ਸਾਲਾ ਪ੍ਰਕਾਸ਼ ਪੁਰਬ' ਦੇ ਨਾਂਅ ਵਾਲੀ ਇਸ ਕਿਤਾਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਟਵੀਟ ਕਰਕੇ ਵੀ ਜਾਣਕਾਰੀ ਸਾਂਝੀ ਕੀਤੀ ਹੈ।
ਕੈਪਟਨ ਸਰਕਾਰ ਨੂੰ ਨਹੀਂ ਮਿਲੇਗੀ ਬੇਅਦਬੀ ਮਾਮਲੇ ਦੀ ਕਲੋਜ਼ਰ ਰਿਪੋਰਟ
ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਲੈ ਕੇ ਕੈਬਿਨੇਟ ਮੀਟਿੰਗ 'ਚ ਹੋਇਆ ਅਹਿਮ ਫ਼ੈਸਲਾ
ਇਸ ਦੇ ਨਾਲ ਹੀ ਕੈਬਿਨੇਟ ਦੀ ਇਸ ਮੀਟਿੰਗ ਵਿੱਚ ਇੱਕ ਹੋਰ ਅਹਿਮ ਫ਼ੈਸਲਾ ਲਿਆ ਗਿਆ ਹੈ। ਜਿਸ ਵਿੱਚ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਹੁਣ ਪ੍ਰਾਈਵੇਟ ਯੂਨੀਵਰਸਿਟੀਆਂ 25 ਏਕੜ ਜ਼ਮੀਨ 'ਚ ਵੀ ਖੋਲੀਆਂ ਜਾ ਸਕਦੀਆਂ ਹਨ। ਪਹਿਲਾਂ ਪ੍ਰਾਈਵੇਟ ਯੂਨੀਵਰਸਿਟੀਆਂ ਲਈ 35 ਏਕੜ ਜ਼ਮੀਨ ਦੀ ਜਰੂਰਤ ਹੁੰਦੀ ਸੀ, ਜਿਸ ਨੂੰ ਕੈਪਟਨ ਸਰਕਾਰ ਨੇ ਘਟਾ ਕੇ 25 ਏਕੜ ਕਰ ਦਿੱਤਾ ਹੈ।