ਚੰਡੀਗੜ੍ਹ: ਕੈਪਟਨ ਸਰਕਾਰ ਹੁਣ ਹਰਕਤ ਵਿੱਚ ਆ ਗਈ ਹੈ। ਇਸ ਦਾ ਅੰਦਾਜ਼ਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਹੋ ਰਹੀ ਮੀਟਿੰਗ ਤੋਂ ਲਗਾਇਆ ਜਾ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਿਕ, ਕੈਪਟਨ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਸਕਦੇ ਹਨ।
ਕੈਪਟਨ ਅਮਰਿੰਦਰ ਸਿੰਘ ਦੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਮੁਕੰਮਲ - meeting
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਮੁਕੰਮਲ ਹੋ ਗਈ ਹੈ। ਇਸ ਬੈਠਕ 'ਚ ਮੁੱਖ ਮੰਤਰੀ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਫ਼ੋਟੋ
ਸਿੱਧੂ ਦੀ ਗ਼ੈਰ-ਮੌਜੂਦਗੀ, ਕੈਪਟਨ ਨੇ ਜਾਰੀ ਕੀਤੇ ਆਦੇਸ਼
ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨਾਲ ਕਰੀਬ ਡੇਢ ਘੰਟੇ ਲੰਮੀ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਸਨ ਕਿ ਉਹ ਕਿਸਾਨਾਂ ਦੇ ਝੋਨੇ ਲਈ ਬਿਜਲੀ ਸਪਲਾਈ ਨੂੰ 8 ਘੰਟੇ ਯਕੀਨੀ ਬਣਾਏ ਅਤੇ ਬਿਜਲੀ ਦੀ ਹੋ ਰਹੀ ਚੋਰੀ ਨੂੰ ਨੱਥ ਪਾਈ ਜਾਵੇ ਤਾਂ ਜੋ PSPCL ਨੂੰ ਘਾਟੇ ਤੋਂ ਬਚਾਇਆ ਜਾਵੇ।
Last Updated : Jul 12, 2019, 5:14 PM IST