ਚੰਡੀਗੜ੍ਹ: ਬੀਤੇ ਕੁਝ ਦਿਨ੍ਹਾਂ ਤੋਂ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਿਲ ਨਾ ਕਰਨ ਨੂੰ ਲੈ ਕੇ ਵਿਵਾਦ ਭਖਿਆ ਹੋਇਆ ਹੈ। ਇਸ ਨੂੰ ਲੈ ਕੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਸਿਆਸਤ ਦਾ ਨਾਮ ਦਿੰਦਿਆਂ ਕਿਹਾ ਕਿ ਰੱਖਿਆ ਮੰਤਰਾਲੇ ਨੇ ਪੰਜਾਬ ਨੂੰ ਇਸ ਝਾਕੀ 'ਚ ਸ਼ਾਮਿਲ ਨਹੀਂ ਕੀਤਾ। ਜਿਸ 'ਤੇ ਅੱਜ ਰੱਖਿਆ ਮਨਰਾਲੇ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਤਾਂ ਉਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਲਟਵਾਰ ਕਰਦਿਆਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਚਿੱਠੀ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਯੋਧਿਆਂ ਨੂੰ ਨਕਾਰਿਆ ਗਿਆ ਹੈ ਇਹ ਅਸੀਂ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ।
ਭਗਵੰਤ ਮਾਨ ਨੇ ਦਿੱਤਾ ਜਵਾਬ : ਭਗਵੰਤ ਮਾਨ ਨੇ ਟਵੀਟ 'ਚ ਲਿਖਿਆ ਕਿ "ਅਸੀਂ ਸਾਡੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਊਧਮ ਸਿੰਘ, ਮਾਈ ਭਾਗੋ ..ਕਰਤਾਰ ਸਰਾਭੇ..ਗਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ rejected categories ਵਿੱਚ ਨਹੀਂ ਭੇਜਣਾ..ਇਹ ਸਾਡੇ ਹੀਰੋ ਨੇ..ਇਹਨਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ..ਭਾਜਪਾ ਦੀ NOC ਦੀ ਲੋੜ ਨਹੀਂ.."ਮੁੱਖ ਮੰਤਰੀ ਮਾਨ ਨੇ ਰੱਖਿਆ ਮੰਤਰਾਲੇ ਦੇ ਉਸ ਪੱਤਰ ਦੀ ਕਾਪੀ ਵੀ Add ਕੀਤੀ ਹੈ। ਜਿਸ ਨੂੰ ਰੱਖਿਆ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਭੇਜਿਆ ਸੀ।
ਜ਼ਿਕਰਯੋਗ ਹੈ ਕਿ ਰੱਖਿਆ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਗਿਆ। ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਪੰਜਾਬ ਦੀ ਝਾਂਕੀ ਨੂੰ ਪਰੇਡ 'ਚ ਸ਼ਾਮਿਲ ਨਾ ਕਰਨ 'ਤੇ ਵਿਤਕਰੇ ਦੇ ਦੋਸ਼ ਲਾਏ ਜਾ ਰਹੇ ਹਨ।
ਥੀਮ ਨਾਲ ਮੇਲ ਨਹੀਂ ਖਾਂਦੀਆਂ ਝਾਕੀਆਂ :ਜ਼ਿਕਰਯੋਗ ਹੈ ਕਿ 26 ਜਨਵਰੀ ਦੀਆਂ ਝਾਕੀਆਂ ਵਿੱਚ ਪੰਜਾਬ, ਦਿੱਲੀ ਅਤੇ ਪੱਛਮੀ ਬੰਗਾਲ ਦੀ ਆਲੋਚਨਾ ਦਾ ਸਾਹਮਣਾ ਕਰਦੇ ਹੋਏ ਰੱਖਿਆ ਮੰਤਰਾਲੇ ਨੇ ਐਤਵਾਰ ਨੂੰ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਝਾਂਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਕਿਉਂਕਿ ਉਹ ਇਸ ਸਾਲ ਦੀ ਝਾਂਕੀ ਦੇ ਮੁੱਖ ਥੀਮ ਨਾਲ ਮੇਲ ਨਹੀਂ ਖਾਂਦੀਆਂ। ਪੰਜਾਬ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀਆਂ ਦੀਆਂ ਪ੍ਰਤੀਕਿਰਿਆਵਾਂ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਦੇ ਜਵਾਬ ਵਿੱਚ ਰੱਖਿਆ ਮੰਤਰਾਲੇ ਨੇ ਕਿਹਾ ਕਿ “ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਲਈ ਝਾਂਕੀ ਦੀ ਚੋਣ ਲਈ ਇੱਕ ਸਥਾਪਿਤ ਪ੍ਰਣਾਲੀ ਹੈ, ਜਿਵੇਂ ਕਿ ਰੱਖਿਆ ਮੰਤਰਾਲੇ ਸਾਰੇ ਰਾਜਾਂ ਨੂੰ ਸੱਦਾ ਦਿੰਦਾ ਹੈ। ਕੇਂਦਰ ਸ਼ਾਸਤ ਪ੍ਰਦੇਸ਼ਾਂ (UTs), ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੀ ਝਾਂਕੀ ਲਈ ਪ੍ਰਸਤਾਵ। ਝਾਂਕੀ ਲਈ ਪ੍ਰਾਪਤ ਪ੍ਰਸਤਾਵਾਂ ਦਾ ਮੁਲਾਂਕਣ ਝਾਕੀ ਦੀ ਚੋਣ ਲਈ ਮਾਹਿਰ ਕਮੇਟੀ ਦੀਆਂ ਮੀਟਿੰਗਾਂ ਵਿੱਚ ਕੀਤਾ ਜਾਂਦਾ ਹੈ, ਜਿਸ ਵਿੱਚ ਕਲਾ, ਸੱਭਿਆਚਾਰ, ਪੇਂਟਿੰਗ, ਮੂਰਤੀ, ਸੰਗੀਤ, ਆਰਕੀਟੈਕਚਰ, ਕੋਰੀਓਗ੍ਰਾਫੀ ਆਦਿ ਦੇ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਸ਼ਾਮਲ ਹੁੰਦੀਆਂ ਹਨ।