ਲੰਡਨ/ਚੰਡੀਗੜ੍ਹ:ਭਾਰਤੀ ਮੂਲ ਦੇ ਰਿਸ਼ੀ ਸੁਨਕ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। 42 ਸਾਲਾ ਸੁਨਕ ਨੂੰ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਸ਼ਾਮਲ ਪੈਨੀ ਮੋਰਡੌਂਟ ਦੇ ਪਿੱਛੇ ਹੱਟਣ ਤੋਂ ਬਾਅਦ ਕੰਜ਼ਰਵੇਟਿਵ ਪਾਰਟੀ ਦਾ ਆਗੂ ਚੁਣੇ ਜਾਣ ਦਾ ਐਲਾਨ ਕੀਤਾ ਗਿਆ। ਸੁਨਕ 28 ਅਕਤੂਬਰ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਸਾਬਕਾ ਪ੍ਰਧਾਨ ਮੰਤਰੀ ਲਿਜ਼ ਟਰਸ ਦੀ ਥਾਂ ਲੈਣਗੇ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ੀ ਸੁਨਕ ਨੂੰ ਵਧਾਈ ਦਿੱਤੀ।
ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣਗੇ ਰਿਸ਼ੀ ਸੁਨਕ, CM ਮਾਨ ਨੇ ਵੀ ਦਿੱਤੀ ਵਧਾਈ - Rishi Sunak latest news
ਭਾਰਤੀ ਮੂਲ ਦੇ ਰਿਸ਼ੀ ਸੁਨਕ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਸਾਬਕਾ ਵਿੱਤ ਮੰਤਰੀ ਸੁਨਕ ਨੂੰ ਅਧਿਕਾਰਤ ਤੌਰ 'ਤੇ ਕੰਜ਼ਰਵੇਟਿਵ ਪਾਰਟੀ ਦਾ ਨੇਤਾ ਚੁਣਿਆ ਗਿਆ ਹੈ। 42 ਸਾਲਾ ਸੁਨਕ 28 ਅਕਤੂਬਰ ਨੂੰ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।

CM ਮਾਨ ਨੇ ਵੀ ਦਿੱਤੀ ਵਧਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਦੀਵਾਲੀ ਦੀ ਰਾਤ ਮਿਲੀ ਇਸ ਖ਼ਬਰ ਨੇ ਦੀਵਾਲੀ ਦੀ ਖੁਸ਼ੀ ਅਤੇ ਰੌਣਕ ਨੂੰ ਹੋਰ ਵਾਧਾ ਦਿੱਤਾ। ਮੇਰੇ ਅਤੇ ਪੂਰੇ ਪੰਜਾਬ ਵੱਲੋਂ ਰਿਸ਼ੀ ਸੁਨਕ ਜੀ ਨੂੰ UK ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਮੁਬਾਰਕਾਂ ਅਤੇ ਉਮੀਦ ਕਰਦਾ ਹਾਂ ਕਿ ਤੁਹਾਡੀ ਅਗਵਾਈ ਵਿੱਚ UK ਅਤੇ ਪੰਜਾਬ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ।
ਇਹ ਵੀ ਪੜੋ:ਵਿਸ਼ਵਕਰਮਾ ਦਿਵਸ 2022: ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ