ਪੰਜਾਬ

punjab

ETV Bharat / state

CM ਮਾਨ ਨੇ ਪੰਜਾਬ ਯੂਨੀਵਰਸਿਟੀ ਦੀ ਨਵੀਂ ਚੁਣੀ ਗਈ ਟੀਮ ਨੂੰ ਦਿੱਤੀ ਵਧਾਈ - ਪੰਜਾਬ ਯੂਨੀਵਰਸਿਟੀ ਦੀ ਨਵੀਂ ਚੁਣੀ ਗਈ ਟੀਮ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (CYSS) ਦੀ ਜਿੱਤ, ਦੇਸ਼ ਭਰ ਵਿੱਚ ਮੇਕ ਇੰਡੀਆ ਨੰਬਰ 1 ਮੁਹਿੰਮ ਦੇ ਹੱਕ ਵਿੱਚ ਫਤਵਾ ਹੈ।

CM Bhagwant Mann congratulated the newly selected team of Punjab University
CM Bhagwant Mann congratulated the newly selected team of Punjab University

By

Published : Oct 19, 2022, 4:33 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 19 ਅਕਤੂਬਰ ਨੂੰ ਆਪਣੇ ਨਿਵਾਸ ਸਥਾਨ 'ਤੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੀ ਨਵੀਂ ਚੁਣੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਹੋਰ ਹਿੱਸਿਆਂ ਤੋਂ ਆਏ ਵਿਦਿਆਰਥੀਆਂ ਲਈ ਕੇਂਦਰ ਬਿੰਦੂ ਹੈ।

CM Bhagwant Mann congratulated the newly selected team of Punjab University

ਇਸੇ ਦੌਰਾਨ ਉਨ੍ਹਾਂ ਕਿਹਾ ਕਿ ਚੋਣਾਂ ਦੇ ਫਤਵੇ ਨੇ ਸਾਬਤ ਕਰ ਦਿੱਤਾ ਹੈ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ਦੂਰਅੰਦੇਸ਼ ਅਤੇ ਫੈਸਲਾਕੁਨ ਨੀਤੀਆਂ ਦੇ ਹੱਕ ਵਿੱਚ ਲੋਕ ਭੁਗਤਣ ਲਈ ਅੰਦਰਖਾਤੇ ਤਿਆਰ ਬੈਠੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਨਤੀਜਾ ਦੇਸ਼ ਦੀ ਰਾਜਨੀਤੀ ਵਿੱਚ ਲੋੜੀਂਦੀ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।

CM Bhagwant Mann congratulated the newly selected team of Punjab University

ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਤੀਜਾ ਉਨ੍ਹਾਂ ਫੁੱਟ ਪਾਊ ਤਾਕਤਾਂ ਦੇ ਮੂੰਹ `ਤੇ ਚਪੇੜ ਹੈ, ਜੋ ਦੇਸ਼ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਯੂਸ਼ ਖਟਕੜ ਦੀ ਅਗਵਾਈ ਵਾਲੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਟੀਮ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਲੋੜੀਂਦੀਆਂ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਸਮਰਪਿਤ ਹੋਣਾ ਚਾਹੀਦਾ ਹੈ।

CM Bhagwant Mann congratulated the newly selected team of Punjab University

ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੀ ਜਿੱਤ ਨੇ ਵਿਦਿਆਰਥੀਆਂ ਦੀ ਸੇਵਾ ਕਰਨ ਲਈ ਸਾਡੇ ਉਤੇ ਇਕ ਹੋਰ ਜ਼ਿੰਮੇਵਾਰੀ ਪਾ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਨਵੀਂ ਚੁਣੀ ਟੀਮ ਯੂਨੀਵਰਸਿਟੀ ਕੈਂਪਸ ਦੇ ਵਿਆਪਕ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਇਕਜੁੱਟ ਹੋ ਕੇ ਕੰਮ ਕਰੇ। ਉਨ੍ਹਾਂ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ:ਫਰਾਰ ਗੈਂਗਸਟਰ ਦੀਪਕ ਟੀਨੂੰ ਆਇਆ ਪੁਲਿਸ ਅੜਿੱਕੇ

ABOUT THE AUTHOR

...view details