ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਪੱਤਰ ਵੰਡਣ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਸਾਡੀ ਸਰਕਾਰ ਦਾ ਮਿਸ਼ਨ ਰੋਜ਼ਗਾਰ ਲਗਾਤਾਰ ਜਾਰੀ ਹੈ, ਅੱਜ ਮੈਂ PWD, GAD, ਲੋਕਲ ਬਾਡੀ ਤੇ ਤਕਨੀਕੀ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 409 ਨੌਜਵਾਨ ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਿਹਾ ਹਾਂ, ਸਾਰਿਆਂ ਨੂੰ ਮੇਰੇ ਵੱਲੋਂ ਵਧਾਈ, ਉਮੀਦ ਕਰਦਾ ਹਾਂ ਕਿ ਸਾਰੇ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਕਹਾਣੀ ਵਿੱਚ ਸਾਡੇ ਹਾਣੀ ਬਨਣਗੇ।’
ਇਹ ਵੀ ਪੜੋ:Amritpal Petition Dismissed: ਹੈਬੀਅਸ ਕਾਰਪਸ ਪਟੀਸ਼ਨ ’ਤੇ ਹੋਈ ਸੁਣਵਾਈ, ਅਗਲੀ ਸੁਣਵਾਈ 1 ਮਈ ਨੂੰ
ਕੰਮ ਨੂੰ ਕਰਮ ਜਾਣ ਕੇ ਕਰੋ:ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਆਪਣਾ ਕੰਮ ਇਮਾਨਦਾਰੀ ਨਾਲ ਕਰਨਾ ਹੈ ਤੇ ਹਰ ਸਮੇਂ ਲੋਕਾਂ ਦੀ ਸੇਵਾ ਕਰਨੀ ਹੈ। ਇਸ ਮੌਕੇ ਮੁੱਖ ਮੰਤਰੀ ਮਾਨੇ ਨੇ ਸਾਰੇ ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਤੁਹਾਡੇ ਸਹਿਯੋਗ ਨਾਲ ਹੀ ਪੰਜਾਬ ਵਿਕਾਸ ਦੀਆਂ ਲੀਹਾਂ ਉੱਤੇ ਜਾਵੇਗਾ ਤੇ ਇਹ ਸਭ ਟੀਮ ਨਾਲ ਹੀ ਸੰਭਵ ਹੈ। ਉਹਨਾਂ ਨੇ ਕਿਹਾ ਕਿ ਵਿਕਾਸ ਦਾ ਕੰਮ ਸਿਰਫ਼ ਇੱਕ ਵਿਅਕਤੀ ਦਾ ਨਹੀਂ ਸਗੋਂ ਸਭ ਨੂੰ ਮਿਲਕੇ ਹੀ ਕਰਨਾ ਪਵੇਗਾ। ਉਹਨਾਂ ਨੇ ਕਿਹਾ ਕਿ ਤੁਸੀਂ ਇਸ ਗੱਲ ਦਾ ਧਿਆਨ ਰੱਖਣਾ ਹੈ ਕਿ ਤੁਹਾਡੇ ਕਰਕੇ ਕਿਸੇ ਦਾ ਦਿਲ ਨਾ ਟੁੱਟੇ ਤੇ ਨਾ ਹੀ ਕਿਸੇ ਦਾ ਕੰਮ ਰੁਕੇ।
ਅਸੀਂ ਪਹਿਲਾਂ ਜਾਂਦੇ ਹਾਂ ਕੋਰਟ:ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਕੀ ਹੁੰਦਾ ਸੀ, ਅੱਜ ਨਿਯੁਕਤੀ ਪੱਤਰ ਵੰਡੇ ਜਾਂਦੇ ਤੇ ਅਗਲੇ ਦਿਨ ਨੌਜਵਾਨ ਕੰਮ ਉੱਤੇ ਨਹੀਂ ਸਗੋਂ ਕੋਰਟ ਜਾਂਦੇ ਸਨ, ਕਿਉਂਕਿ ਕੋਈ ਨਾ ਕੋਈ ਇਸ ਸਬੰਧੀ ਪੀਐਲ ਪਾ ਦਿੰਦਾ ਸੀ। ਉਹਨਾਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਜੋ ਕੰਮ ਕਰਨਾ ਨਹੀਂ ਹੁੰਦਾ ਸੀ ਤਾਂ ਉਹ ਇਹ ਢੰਗ ਲੱਭ ਲੈਂਦੀਆਂ ਸਨ ਤੇ ਬਾਅਦ ਵਿੱਚ ਕਹਿ ਦਿੰਦੇ ਸਨ ਕਿ ਅਸੀਂ ਤਾਂ ਇਹ ਕੰਮ ਕਰ ਦਿੱਤਾ ਸੀ।