ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਕਿਹਾ ਕਿ ਤੁਹਾਡੇ ਹੱਥ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਹੈ, ਜਿਸ ਨੂੰ ਤੁਸੀਂ ਬਚਾਉਣਾ ਹੈ। ਉਹਨਾਂ ਨੇ ਕਿਹਾ ਕਿ ਸਭ ਨੇ ਇਮਾਨਦਾਰੀ ਨਾਲ ਕੰਮ ਕਰਨਾ ਹੈ ਤਾਂ ਜੋ ਸੂਬੇ ਦੀ ਤਰੱਕੀ ਵਿੱਚ ਹਿੱਸਾ ਪਾਇਆ ਜਾ ਸਕੇ।
ਇਹ ਵੀ ਪੜੋ:ਲੋਕ ਸਭਾ ਚੋਣਾਂ 2024: 29 ਜਨਵਰੀ ਨੂੰ ਕੈਪਟਨ ਦੇ ਹਲਕੇ ਵਿੱਚ ਗਰਜਣਗੇ ਸ਼ਾਹ
25886 ਨੌਜਵਾਨ ਕੀਤੇ ਭਰਤੀ:ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਲਗਾਤਾਰ ਪੂਰਾ ਕਰ ਰਹੇ ਹਨ ਤੇ ਕੁਝ ਦਿਨਾਂ ਬਾਅਦ ਕਿਸੇ ਨਾ ਕਿਸੇ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਸਰਕਾਰ ਨੂੰ ਪੂਰੇ 10 ਮਹੀਨੇ ਹੋ ਗਏ ਹਨ, ਜਿਸ ਅੰਦਰ ਸਰਕਾਰ ਹੁਣ ਤਕ ਕੁਲ 25886 ਨਵੇਂ ਨੌਜਵਾਨਾਂ ਨੂੰ ਭਰਤੀ ਕਰ ਚੁੱਕੀ ਹੈ।
ਪਹਿਲਾਂ ਵੀ ਹੋ ਸਕਦਾ ਸੀ ਇਹ ਕੰਮ:ਸੀਐਮ ਮਾਨ ਨੇ ਕਿਹਾ ਕਿ ਇਹ ਕੰਮ ਪਹਿਲਾਂ ਵੀ ਹੋ ਸਕਦਾ ਸੀ, ਕਿਉਂਕਿ ਪਹਿਲੀਆਂ ਸਰਕਾਰਾਂ ਬੇਪਰਵਾਹ ਸਨ ਤੇ ਲੋਕਾਂ ਦੀ ਸਿਹਤ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਸੀ। ਉਹਨਾਂ ਨੇ ਕਿਹਾ ਕਿ ਪਾਰਟੀਆਂ ਦੇ ਆਗੂ ਆਪਣੇ ਇਲਾਜ਼ ਦਾ ਵਿਦੇਸ਼ ਤੋਂ ਕਰਵਾਉਂਦੇ ਸਨ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਸੀ। ਉਹਨਾਂ ਨੇ ਕਿਹਾ ਕਿ ਸਰਕਾਰਾਂ ਅਜਿਹੇ ਕੰਮ ਵੋਟਾਂ ਦੇ ਨੇੜੇ ਕਰਦੀਆਂ ਹੁੰਦੀਆਂ ਹਨ, ਪਰ ਅਸੀਂ ਨਹੀਂ।