ਚੰਡੀਗੜ੍ਹ:ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਐਸਏਐਸ ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। PM ਤੋਂ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਤੱਕ ਵੱਡੇ ਛੋਟੇ ਸਾਰੇ ਸਿਆਸੀ ਆਗੂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। ਬਾਬਾ ਬਾਦਲ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। ਡਾਕਟਰ ਉਨ੍ਹਾਂ ਉਤੇ ਸਖ਼ਤ ਨਿਗਰਾਨੀ ਰੱਖ ਰਹੇ ਸਨ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ 95 ਦੇ ਸਨ।
CM ਭਗਵੰਤ ਮਾਨ ਨੇ ਬਾਬਾ ਬਾਦਲ ਬਾਰੇ ਕਿਹਾ: ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਇੱਕ ਯੋਗ ਪ੍ਰਸ਼ਾਸਕ ਸਨ ਅਤੇ ਸਭ ਤੋਂ ਵੱਧ ਤਨ-ਮਨ ਦੇ ਗੁਣਾਂ ਵਾਲੇ ਚੰਗੇ ਇਨਸਾਨ ਸਨ। ਦੁਖੀ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਹ ਭਾਰੀ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਕਰ ਕੀਤਾ ਦੁੱਖ ਦਾ ਪ੍ਰਗਟਾਵਾ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ...ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ 'ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ...ਵਾਹਿਗੁਰੂ ਵਾਹਿਗੁਰੂ
PM ਨਰਿੰਦਰ ਮੋਦੀ ਨੇ ਕੀਤਾ ਟਵੀਟ: ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਵਿੱਚ ਇੱਕ ਮਹਾਨ ਹਸਤੀ ਸੀ, ਅਤੇ ਇੱਕ ਕਮਾਲ ਦੇ ਰਾਜਨੇਤਾ ਸੀ ਜਿਸਨੇ ਸਾਡੇ ਦੇਸ਼ ਵਿੱਚ ਬਹੁਤ ਯੋਗਦਾਨ ਪਾਇਆ। ਉਨ੍ਹਾਂ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਔਖੇ ਸਮੇਂ ਵਿੱਚ ਸੂਬੇ ਦਾ ਸਾਥ ਦਿੱਤਾ।
ਪ੍ਰਨੀਤ ਕੌਰ ਨੇ ਕੀਤਾ ਦੁੱਖ ਪ੍ਰਗਟਾਵਾ:ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮੇਰੀ ਦਿਲੀ ਸੰਵੇਦਨਾ ਅਤੇ ਦੁੱਖ ਦੀ ਘੜੀ ਵਿੱਚ ਪੂਰਾ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦੀ ਹਾ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।