ਚੰਡੀਗੜ੍ਹ:ਪ੍ਰਸਿੱਧ ਲੇਖਕ ਅਤੇ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਵੀਰਵਾਰ ਦੁਪਹਿਰ 90 ਸਾਲ ਦੀ ਉਮਰ ਵਿੱਚ ਲੁਧਿਆਣਾ 'ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਜਿੰਨ੍ਹਾਂ ਦਾ ਭਲਕੇ 8 ਸਤੰਬਰ ਨੂੰ ਭਾਈ ਰਣਧੀਰ ਸਿੰਘ ਨਗਰ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਗੁਰੂ ਨਾਨਕ ਖਾਲਸਾ ਵਿਦਿਆ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। (Professor Prithipal Singh Passes Away)
ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਅਤੇ ਲਿਖਿਆ ਕਿ , "ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ…ਪੰਜਾਬ ਤੇ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਬ੍ਹ ਨੇ ਆਪਣੀ ਕਲਮ ਰਾਹੀਂ ਅਨੇਕਾਂ ਕਿਤਾਬਾਂ ‘ਚ ਕਲਮਬੱਧ ਕੀਤਾ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।"