ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ (CM Bhagwant Mann met the Vice President) ਕੀਤੀ। ਇਸ ਮੌਕੇ ਉਹਨਾਂ ਨੇ ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।
ਇਹ ਵੀ ਪੜੋ:SYL ਨੂੰ ਲੈ ਕੇ ਪੰਜਾਬ CM ਭਗਵੰਤ ਮਾਨ ਤੇ ਹਰਿਆਣਾ CM ਮਨੋਹਰ ਲਾਲ ਖੱਟਰ ਵਿਚਾਲੇ ਮੀਟਿੰਗ ਅੱਜ
ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਅੱਗੇ ਵਧ ਰਹੀ ਹੈ।
ਇਸ ਦੌਰਾਨ ਉਪ ਰਾਸ਼ਟਰਪਤੀ ਨੇ ਸੂਬੇ ਵਿਚ ਸ਼ਾਨਦਾਰ ਜਿੱਤ ਨਾਲ ਚੁਣੇ ਜਾਣ ਲਈ ਭਗਵੰਤ ਮਾਨ ਨੂੰ ਵਧਾਈ (CM Bhagwant Mann met the Vice President) ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਹੋਰ ਉਤਸ਼ਾਹ ਨਾਲ ਕੰਮ ਕਰੇਗੀ।
ਇਹ ਵੀ ਪੜੋ:50 ਸਾਲਾਂ ਤੋਂ ਪੁਰਾਣਾ ਹੈ ਐੱਸਵਾਈਐੱਲ ਦਾ ਮੁੱਦਾ, ਅੱਜ ਤੱਕ ਕਿਉਂ ਨਹੀਂ ਹੋਇਆ ਹੱਲ, ਪੂਰਾ ਮਾਮਲਾ ਸਮਝਣ ਲਈ ਵੇਖੋ ਰਿਪੋਰਟ
ਐੱਸਵਾਈਐੱਲ ਦੇ ਮੁੱਦੇ ਉੱਤੇ ਮੀਟਿੰਗ ਲਈ ਦਿੱਲੀ ਪਹੁੰਚੇ ਹਨ ਸੀਐਮ ਭਗਵੰਤ ਮਾਨ:ਦੱਸ ਦਈਏ ਕਿਐੱਸਵਾਈਐੱਲ ਨੂੰ ਲੈ ਕੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ ਦਿੱਲੀ 'ਚ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ 'ਚ ਦੁਪਹਿਰ 3 ਵਜੇ ਹੋਣ (Meeting between Punjab Haryana on SYL) ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਵੀ ਸੁਣਵਾਈ ਚੱਲ ਰਹੀ ਹੈ। ਪੂਰਾ ਮਾਮਲਾ ਅੱਜ ਤੱਕ ਹੱਲ ਨਹੀਂ ਹੋਇਆ ਭਾਵੇਂ ਇਸ ਨੂੰ ਲੈਕੇ ਦੋਵਾਂ ਸੂਬਿਆਂ ਵਿਚਾਲੇ ਬਹੁਤ ਬਾਰ ਗੱਲਬਾਤ ਹੋਈ ਅਤੇ (history of politics on the issue of SYL ) ਬਹੁਤ ਬਾਰ ਦੇਸ਼ ਦੀ ਸੁਪਰੀਮ ਸੰਸਥਾ ਵਿੱਚ ਇਸ ਦੀ ਸੁਣਵਾਈ ਹੋਈ ਹੈ ਪਰ ਐੱਸਵਾਈਐੱਲ ਦਾ ਮੁੱਦਾ ਜਿਉਂ ਦਾ ਤਿਉਂ ਬਰਕਰਾਰ ਹੈ।