ਪੰਜਾਬ

punjab

ETV Bharat / state

ਭਗਵੰਤ ਮਾਨ ਨੇ PAU ਵੀਸੀ ਮਾਮਲੇ 'ਚ ਰਾਜਪਾਲ ਦੀ ਚਿੱਠੀ ਦਾ ਦਿੱਤਾ ਜਵਾਬ - ਭਗਵੰਤ ਮਾਨ ਨੇ ਪੰਜਾਬ ਰਾਜਪਾਲ ਨੂੰ ਲਿਖਾ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ VC Satbir Singh case ਦੀ ਨਿਯੁਕਤੀ ਸਬੰਧੀ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ Bhagwant Mann replied to Banwarilal Purohit lette ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਕਿਹਾ ਗਿਆ ਕਿ ਵਾਈਸ ਚਾਂਸਲਰ ਦੀ ਨਿਯੁਕਤੀ ਨਿਯਮਾਂ ਦੇ ਆਧਾਰ ’ਤੇ ਕੀਤੀ ਗਈ ਹੈ।

Bhagwant Mann replied to Governor Banwarilal Purohit letter
Bhagwant Mann replied to Governor Banwarilal Purohit letter

By

Published : Oct 20, 2022, 7:36 PM IST

Updated : Oct 20, 2022, 7:44 PM IST

ਚੰਡੀਗੜ੍ਹ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਅੱਜ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਇੱਕ ਚਿੱਠੀ ਲਿਖ ਕੇ ਨਿਯੁਕਤੀ ਸਬੰਧੀ Bhagwant Mann replied to Banwarilal Purohit lette ਜਵਾਬ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ PAU VC Satbir Singh case ਦੀ ਨਿਯੁਕਤੀ ਨਿਯਮਾਂ ਦੇ ਆਧਾਰ ’ਤੇ ਕੀਤੀ ਗਈ ਹੈ।

ਇਸ ਪੱਤਰ ਵਿੱਚ ਪੰਜਾਬ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਜਵਾਬ ਵਿੱਚ ਲਿਖਿਆ ਕਿਹਾ ਕਿ ਰਾਜਪਾਲ ਅਤੇ ਮੁੱਖ ਮੰਤਰੀ ਵਾਈਸ ਚਾਂਸਲਰ ਦੀ ਨਿਯੁਕਤੀ ਵਿੱਚ ਦਖਲ ਨਹੀਂ ਦੇ ਸਕਦੇ। ਵਾਈਸ ਚਾਂਸਲਰ ਦੀ ਨਿਯੁਕਤੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਬੋਰਡ ਅਧੀਨ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ PAU VC Satbir Singh case ਦੀ ਨਿਯੁਕਤੀ ਨਿਯਮਾਂ ਦੇ ਆਧਾਰ ’ਤੇ ਕੀਤੀ ਗਈ ਹੈ।








ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਐਗਰੀਕਲਚਰ ਲੁਧਿਆਣਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਉੱਠੇ ਸਨ। ਜਿਸ ਤਹਿਤ ਪੰਜਾਬ ਰਾਜਪਾਲ ਨੇ 18 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਸੀ, ਰਾਜਪਾਲ ਨੇ ਕਿਹਾ ਸੀ ਕਿ ਉਪ ਕੁਲਪਤੀ ਦੀ ਨਿਯੁਕਤੀ ਕੀਤੀ ਗਈ ਹੈ। ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਈ ਸੀ।






ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦਾ ਬਿਆਨ:-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵੀਸੀ ਦੇ ਮੁੱਦੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ 'ਤੇ ਪ੍ਰਤੀਕਿਰਿਆ ਦਿੰਦਿਆਂ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦਾ ਕਹਿਣਾ ਹੈ ਕਿ ਸੀ.ਐਮ ਸਾਹਬ ਦਾ ਇਹ ਪੱਤਰ ਗੁੰਮਰਾਹਕੁੰਨ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ 1970 ਦੇ ਪਾਰਲੀਮੈਂਟ ਦੇ ਐਕਟ ਅਨੁਸਾਰ ਸਪੱਸ਼ਟ ਤੌਰ 'ਤੇ ਦੱਸਦੀ ਹੈ ਕਿ ਯੂਨੀਵਰਸਿਟੀ ਦੇ ਬੋਰਡ ਨੂੰ ਵੀ.ਸੀ ਨਿਯੁਕਤ ਕਰਨ ਦਾ ਅਧਿਕਾਰ ਹੈ, ਪਰ ਨਾਲ ਹੀ ਇਹ ਵੀ ਸਪੱਸ਼ਟ ਕਿਹਾ ਗਿਆ ਹੈ ਕਿ ਜੇਕਰ ਵੀ.ਸੀ 2 ਮਹੀਨਿਆਂ ਤੋਂ ਵੱਧ ਸਮੇਂ ਲਈ ਖਾਲੀ ਹੈ, ਤਾਂ ਉਸ ਸਥਿਤੀ ਵਿੱਚ ਬੋਰਡ ਨੂੰ ਇਸ ਮਾਮਲੇ ਬਾਰੇ ਰਾਜਪਾਲ ਭਾਵ ਚਾਂਸਲਰ ਨੂੰ ਸੂਚਿਤ ਕਰਨਾ ਹੋਵੇਗਾ, ਤਾਂ ਜੋ ਉਹ ਇੱਕ ਵੀਸੀ ਨਿਯੁਕਤ ਕਰ ਸਕਣ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਵੀਸੀ ਦੀ ਅਸਾਮੀ ਖਾਲੀ ਹੋਏ ਨੂੰ 1 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਲਈ ਬੋਰਡ ਕੋਲ ਵੀਸੀ ਨਿਯੁਕਤ ਕਰਨ ਦਾ ਅਧਿਕਾਰ ਨਹੀਂ ਸੀ।




ਭਗਵੰਤ ਮਾਨ ਨੇ PAU ਵੀਸੀ ਮਾਮਲੇ 'ਚ ਰਾਜਪਾਲ ਦੀ ਚਿੱਠੀ ਦਾ ਦਿੱਤਾ ਜਵਾਬ





ਜਿਸ ਤਰੀਕੇ ਨਾਲ ਮੁੱਖ ਮੰਤਰੀ ਆਪਣੇ ਗੈਰ-ਸੰਵਿਧਾਨਕ ਕਦਮ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਰਾਜਪਾਲ ਦੇ ਸੰਵਿਧਾਨਕ ਅਧਿਕਾਰਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਨੂੰ ਜ਼ਲੀਲ ਕਰਨ ਦਾ ਕੰਮ ਕਰ ਰਹੀ ਹੈ। ਚਾਹੇ ਉਹ ਗਵਰਨਰ ਨੂੰ ਦੱਸੇ ਬਿਨਾਂ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਲਿਆਉਣਾ ਹੋਵੇ ਜਾਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਲਈ ਸਿਰਫ਼ ਇੱਕ ਹੀ ਨਾਂ ਪੇਸ਼ ਕਰਨਾ ਹੋਵੇ। ਇਹ ਦੇਸ਼ ਦੇ ਸੰਵਿਧਾਨ ਦਾ ਵੀ ਅਪਮਾਨ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅੰਬੇਡਕਰ ਦੀ ਫੋਟੋ ਲਗਾਉਣ ਨਾਲ ਕੰਮ ਨਹੀਂ ਚੱਲੇਗਾ, ਸਗੋਂ ਮੁੱਖ ਮੰਤਰੀ ਨੂੰ ਵੀ ਉਨ੍ਹਾਂ ਵੱਲੋਂ ਲਿਖੇ ਸੰਵਿਧਾਨ ਦੀ ਪਾਲਣਾ ਕਰਨੀ ਸਿੱਖਣੀ ਚਾਹੀਦੀ ਹੈ।

ਇਹ ਵੀ ਪੜੋ:-ਪੇਸ਼ੀ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਦੱਸਿਆ ਜਾਨ ਦਾ ਖਤਰਾ, ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕਰਵਾਉਣ ਦੀ ਕੀਤੀ ਮੰਗ

Last Updated : Oct 20, 2022, 7:44 PM IST

For All Latest Updates

ABOUT THE AUTHOR

...view details