ਚੰਡੀਗੜ੍ਹ :ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਅਨੁਸਾਰ ਹਰੇਕ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ (Every Sikh needs to have a licensed weapon) ਹੈ। ਉੱਥੇ ਹੀ, ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਵਾਬ ਦਿੱਤਾ ਹੈ।
ਸੀਐਮ ਮਾਨ ਨੇ ਕੀਤਾ ਟਵੀਟ, ਦਿੱਤੀ ਨਸੀਹਤ : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਕਿ, "ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ…ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..।"
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਇਹ ਬਿਆਨ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਅਨੁਸਾਰ ਹਰੇਕ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ (Every Sikh needs to have a licensed weapon) ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕਹਿਣਾ ਹੈ ਕਿ ਜਿੱਥੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮੀਰੀ ਅਤੇ ਪੀਰੀ ਦਾ ਸਿਧਾਂਤ ਦਿੱਤਾ ਗਿਆ ਸੀ, ਉਸ ਨੂੰ ਅੱਗੇ ਵਧਾਉਂਦੇ ਹੋਏ ਹਰ ਇੱਕ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ ਹੈ।
ਉਨ੍ਹਾਂ ਨੇ ਕਿਹਾ ਕਿ ਸਮਾਂ ਅੱਗੇ ਅਸਤਰਾਂ ਦਾ ਆ ਰਿਹਾ ਹੈ ਕਿ ਕਿਸੇ ਵਕਤ ਵੀ ਹਥਿਆਰਾਂ ਦੀ ਜ਼ਰੂਰਤ ਪੈ ਸਕਦੀ ਹੈ ਉੱਥੇ ਹੀ ਉਨ੍ਹਾਂ ਨੇ ਇਤਿਹਾਸ ‘ਚ ਬੋਲਦੇ ਹੋਏ ਕਿਹਾ ਕਿ ਜਦੋਂ ਮੁਗਲ ਸ਼ਾਸਕ ਭਾਰਤ ਦੇ ਸੀ ਉਸ ਵੇਲੇ ਵੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸ਼ਸਤਰਧਾਰੀ ਹੋਣ ਦਾ ਉਪਦੇਸ਼ ਸਿੱਖਾਂ ਨੂੰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਵੀ ਹੁਣ ਗੱਤਕੇ ਦੇ ਨਾਲ ਕਲਾਬਾਜ਼ੀਆਂ ਸਿੱਖਣ ਦੀ ਜ਼ਰੂਰਤ ਹੈ ਤਾਂ ਜੋ ਕਿ ਭਵਿੱਖ ਵਿਚ ਸਾਨੂੰ ਜ਼ਰੂਰਤ ਪਵੇ ਤਾਂ ਉਸ ਦਾ ਇਸਤੇਮਾਲ ਅਸੀਂ ਕਰ ਸਕੀਏ।
ਕਾਂਗਰਸੀ ਆਗੂ ਨੇ ਵੀ ਖੜ੍ਹੇ ਕੀਤੇ ਸਵਾਲ :ਕਾਂਗਰਸੀ ਆਗੂ ਕੁਲਦੀਪ ਵੈਦ ਨੇ ਜਥੇਦਾਰ ਦੇ ਬਿਆਨ 'ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਇਹ ਬਿਆਨ ਕਿਸ ਸੰਦਰਭ 'ਚ ਦਿੱਤਾ ਗਿਆ ਹੈ, ਇਸ ਸਬੰਧੀ ਜਥੇਦਾਰ ਸਪੱਸ਼ਟੀਕਰਨ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਕਿਸ ਤਰ੍ਹਾਂ ਖ਼ਰਾਬ ਹੋ ਰਹੇ ਹਨ ਤੇ ਅਖਿਰ ਅਜਿਹਾ ਬਿਆਨ ਉਹਨਾਂ ਨੂੰ ਕਿਉਂ ਦੇਣਾ ਪਿਆ, ਇਸ ਸਬੰਧੀ ਸਪੱਸ਼ਟੀਕਰਨ ਦੇਣ।
ਇਹ ਵੀ ਪੜ੍ਹੋ :ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਲੋੜ: ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ