ਪੰਜਾਬ

punjab

ETV Bharat / state

ਅੱਜ ਤੋਂ 2 ਦਿਨਾਂ ਦੌਰੇ ਲਈ ਦਿੱਲੀ ਪਹੁੰਚੇ CM ਭਗਵੰਤ ਮਾਨ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨ ਦੇ ਦਿੱਲੀ ਦੌਰੇ 'ਤੇ ਹਨ। ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਸਿੰਘ ਡਾ. ਬੀਆਰ ਅੰਬੇਡਕਰ ਸਕੂਲ ਆਫ ਸਪੇਸ਼ਲਿਸੇ ਐਕਸੀਲੇਂਸ ਕਾਲਕਾਜੀ ਪਹੁੰਚ। ਇਸ ਦੌਰਾਨ ਸੀਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਪੱਤੀ ਵੀ ਮੌਦੂਗ ਹਨ।

CM Bhagwant Mann Visit Delhi for Delhi Model
CM Bhagwant Mann Visit Delhi for Delhi Model

By

Published : Apr 25, 2022, 10:35 AM IST

Updated : Apr 25, 2022, 1:57 PM IST

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦਿੱਲੀ ਦੌਰੇ 'ਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਡਾ. ਬੀ.ਆਰ. ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਕਾਲਕਾਜੀ ਪਹੁੰਚੇ। ਭਗਵੰਤ ਮਾਨ ਸਿੰਘ ਦੋ ਦਿਨ ਦਿੱਲੀ ਰੁਕਣਗੇ ਅਤੇ ਇੱਥੋਂ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਹਨ। ਇਸ ਤੋਂ ਇਲਾਵਾ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਅਤੇ ਸਿਹਤ ਅਧਿਕਾਰੀ ਵੀ ਦੌਰੇ 'ਤੇ ਹਨ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਮੀਟ ਹੇਅਰ ਡਾ.ਬੀ.ਆਰ.ਅੰਬੇਦਕਰ ਸਕੂਲ ਆਫ ਸਪੈਸ਼ਲਾਈਜ਼ਡ ਐਕਸੀਲੈਂਸ ਕਾਲਕਾਜੀ ਪਹੁੰਚੇ।

ਮੁੱਖ ਮੰਤਰੀ ਦਫ਼ਤਰ ਦੇ ਇਕ ਨੁਮਾਇੰਦੇ ਮੁਤਾਬਕ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਮੌਜੂਦਾ ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਵਿੱਚ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਮੁਖ ਸਿਹਤ ਸੰਸਥਾਵਾਂ ਦਾ ਦੌਰਾ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਸੀਐਮ ਮਾਨ ਕਾਲਕਾਜੀ ਵਿੱਚ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਐਕਸੀਲੈਂਸ ਦੇ ਨਾਲ-ਨਾਲ ਗ੍ਰੇਟਰ ਕੈਲਾਸ਼, ਚਿਰਾਗ ਐਨਕਲੇਵ ਅਤੇ ਕੌਟਲਿਆ ਸਰਕਾਰੀ ਸਰਵੋਦਿਆ ਬਾਲ ਵਿਦਿਆਲਾ ਵਿੱਚ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਮਿਲ ਕੇ ਸਕੂਲ ਦੇ ਨਵੇਂ ਸਵੀਮਿੰਗ ਪੂਲ ਦੀ ਸ਼ੁਰੂਆਤ ਕਰਨਗੇ।

ਦੱਸ ਦੇਈਏ ਕਿ ਇਹ ਦੌਰਾ ਪਹਿਲਾਂ 18 ਅਪ੍ਰੈਲ ਨੂੰ ਹੋਣਾ ਸੀ, ਪਰ ਕਿਸੇ ਕਾਰਨ ਕਰਕੇ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਵੀ ਉਨ੍ਹਾਂ ਦੇ ਨਾਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੇ ਸਿਹਤ ਸਕੱਤਰ ਅਤੇ ਸਿੱਖਿਆ ਸਕੱਤਰ ਵੀ ਹਾਜ਼ਰ ਰਹਿਣਗੇ।

ਇਹ ਵੀ ਪੜ੍ਹੋ : ਵੱਡਾ ਖੁਲਾਸਾ ! ਮੁਲੱਠੀ ਦੇ ਟਰੱਕ ’ਚੋਂ 102 ਕਿੱਲੋ ਸ਼ੱਕੀ ਹੈਰੋਇਨ ਬਰਾਮਦ


Last Updated : Apr 25, 2022, 1:57 PM IST

ABOUT THE AUTHOR

...view details