ਚੰਡੀਗੜ੍ਹ: ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪ੍ਰਵਾਸੀ ਭਾਰਤੀਆਂ ਦੇ ਇਕ ਸਮੂਹ ਵੱਲੋਂ ਕੀਤੀ ਬੇਨਤੀ ਦਾ ਜਵਾਬ ਦਿੱਤਾ ਗਿਆ ਕਿ ਉਹ ਵਿਸ਼ੇਸ਼ ਅਦਲਾਤ ਸਥਾਪਤ ਕਰਨ ਦਾ ਮੁੱਦਾ ਸਾਹਮਣੇ ਲੈ ਕੇ ਆਉਣਗੇ। ਮੁੱਖ ਮੰਤਰੀ ਨੇ ਐਨ.ਆਰ.ਆਈ. ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਦਰਸ਼ਨ ਦੀਆਂ ਕਿਤਾਬਾਂ, ਯਾਦਗਾਰੀ ਸਿੱਕਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਾਲ ਅਜਿਹੇ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਅਦਾਲਤ ਕਾਇਮ ਕਰਨ ਦੀ ਸੰਭਾਵਨਾ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਭਾਰਤ ਸਰਕਾਰ ਨਾਲ ਵਿਦੇਸ਼ਾਂ ਵਿੱਚ ਕੁਝ ਭਾਰਤੀ ਮਿਸ਼ਨਾਂ ਜਿਵੇਂ ਕਿ ਯੂਕੇ, ਅਮਰੀਕਾ, ਕੈਨੇਡਾ, ਜਰਮਨੀ ਅਤੇ ਫਰਾਂਸ ਵਿੱਚ ਅਜਿਹੀਆਂ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਸੰਭਾਵਨਾ ਨੂੰ ਵਿਚਾਰਨਗੇ, ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀ ਵੱਸਦੇ ਹਨ।
ਮੁੱਖ ਮੰਤਰੀ ਨੇ ਪੰਜਾਬੀ ਡਾਇਸਪੋਰਾ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੀ ਤਰੱਕੀ ਨੂੰ ਸਮਰੱਥ ਬਣਾਉਣ ਦੇ ਉਦੇਸ਼ ਨਾਲ ਰਾਜ ਨੂੰ ਵਿਕਾਸ ਦੇ ਨਵੇਂ ਯੁੱਗ ਵੱਲ ਲਿਜਾਣ ਲਈ ਆਪਣੀ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸ਼ਾਮਲ ਹੋਣ। ਉਨ੍ਹਾਂ ਨੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿਚ ਉਨ੍ਹਾਂ ਦੇ ਕੰਮ ਨਾਲ ਪੰਜਾਬ ਅਤੇ ਭਾਰਤ ਨੂੰ ਮਾਣ ਦਿਵਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।