ਪੰਜਾਬ

punjab

ETV Bharat / state

ਜਵਾਹਰ ਲਾਲ ਨਹਿਰੂ ਦੀ ਬਰਸੀ 'ਤੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ - ਨਹਿਰੂ ਦੀ 56ਵੀਂ ਬਰਸੀ

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਜਵਾਹਰ ਲਾਲ ਨਹਿਰੂ ਦੀ 56ਵੀਂ ਬਰਸੀ ਹੈ। ਇਸ ਮੌਕੇ ਸਿਆਸੀ ਨੇਤਾਵਾਂ ਵਲੋਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

captain Amarinder Singh twitter
ਕੈਪਟਨ ਅਮਰਿੰਦਰ ਸਿੰਘ

By

Published : May 27, 2020, 1:03 PM IST

ਚੰਡੀਗੜ੍ਹ: ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਜਵਾਹਰ ਲਾਲ ਨਹਿਰੂ ਦੀ 56ਵੀਂ ਬਰਸੀ ਮੌਕੇ ਸਿਆਸੀ ਨੇਤਾਵਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਉੱਥੇ ਹੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਟਵਿੱਟਰ ਅਕਾਉਂਟ ਉੱਤੇ ਟਵੀਟ ਕਰਦਿਆਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਮਰਹੂਮ ਜਵਾਹਰ ਲਾਲ ਨਹਿਰੂ ਨੂੰ ਬਰਸੀਂ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਲਿਖਿਆ, "ਨਹਿਰੂ ਅੰਤਰਰਾਸ਼ਟਰਵਾਦੀ ਤੇ ਮਾਨਵਤਾਵਾਦੀ ਸਨ, ਉਨ੍ਹਾਂ ਦੀ ਬਰਸੀਂ ਮੌਕੇ ਸ਼ਰਧਾਂਜਲੀ।"

1955 ਵਿੱਚ ਭਾਰਤ ਰਤਨ ਨਾਲ ਹੋਏ ਸਨਮਾਨਿਤ

ਪੰਡਿਤ ਨਹਿਰੂ ਬ੍ਰਿਟਿਸ਼ ਸ਼ਾਸਨ ਵਿਰੁੱਧ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਘੁਲਾਟੀਏ ਸਨ। ਉਹ ਲੋਕਤੰਤਰ, ਧਰਮ ਨਿਰਪੱਖਤਾ ਅਤੇ ਸਮਾਜਵਾਦ ਵਿੱਚ ਵਿਸ਼ਵਾਸ ਰੱਖਦੇ ਸਨ। ਪੰਡਿਤ ਨਹਿਰੂ ਨੇ ਉਸ ਸਮੇਂ ਦੇਸ਼ ਦਾ ਕਾਰਜਭਾਰ ਸੰਭਾਲਿਆ ਸੀ, ਜਦੋਂ ਦੇਸ਼ ਭੁੱਖਮਰੀ, ਗਰੀਬੀ ਅਤੇ ਅਨਪੜ੍ਹਤਾ ਵਰਗੀ ਮਹਾਂਮਾਰੀ ਵਿੱਚੋਂ ਲੰਘ ਰਿਹਾ ਸੀ।

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨਹਿਰੂ ਨੇ ਅਗਸਤ 1947 ਤੋਂ ਮਈ 1964 ਤੱਕ ਦੇਸ਼ ਦੀ ਕਮਾਨ ਸੰਭਾਲੀ ਸੀ। 1964 ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਵੱਲੋਂ ਫ਼ਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ

ABOUT THE AUTHOR

...view details