ਚੰਡੀਗੜ੍ਹ: ਭਾਰਤੀ ਫ਼ੌਜ ਦੀ ਏਅਰ ਸਟ੍ਰਾਈਕ ਤੋਂ ਬਾਅਦ ਪੰਜਾਬ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ।ਸੂਬੇ ਦੇ ਕਈ ਇਲਾਕਿਆਂ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਦੀ ਤਾਇਨਾਤੀ ਵਧਾਈ ਗਈ ਹੈ।
ਏਅਰ ਸਟ੍ਰਾਈਕ ਤੋਂ ਬਾਅਦ ਪੰਜਾਬ 'ਚ ਸੁਰੱਖਿਆ ਵਧੀ - tight security in punjab
ਏਅਰ ਸਟ੍ਰਾਈਕ ਤੋਂ ਬਾਅਦ ਪੰਜਾਬ 'ਚ ਸੁਰੱਖਿਆ ਵਧੀ। ਸਰਹੱਦੀ ਇਲਾਕਿਆਂ 'ਚ ਵਧਾਈ ਗਈ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ। ਸੂਬੇ 'ਚ ਅਲਰਟ ਜਾਰੀ
ਪੰਜਾਬ 'ਚ ਸੁਰੱਖਿਆ ਵਧੀ
ਦੱਸ ਦੇਈਏ ਕਿ ਮੰਗਲਵਾਰ ਨੂੰ ਭਾਰਤੀ ਹਵਾਈ ਫ਼ੌਜ ਨੇ ਐੱਲਓਸੀ ਪਾਰ ਜਾ ਕੇ ਕਾਰਵਾਈ ਕੀਤੀ ਸੀ ਜਿਸ 'ਚ ਲਗਭਗ 350 ਅੱਤਵਾਦੀ ਢੇਰ ਹੋ ਗਏ ਸਨ। ਇਸ ਤੋਂ ਬਾਅਦ ਰਾਤ ਨੂੰ ਪਾਕਿਸਤਾਨੀ ਫ਼ੌਜ ਵੱਲੋਂ ਯੁੱਧਬੰਦੀ ਦਾ ਉਲੰਘਣ ਕੀਤਾ ਗਿਆ। ਬੁੱਧਵਾਰ ਸਵੇਰ ਤੱਕ ਗੋਲੀਬਾਰੀ ਹੁੰਦੀ ਰਹੀ ਜਿਸ ਦੇ ਜਵਾਬ 'ਚ ਭਾਰਤ ਨੇ ਪਾਕਿਸਤਾਨੀ ਫ਼ੌਜ ਦੀਆਂ ਪੰਜ ਚੌਕੀਆਂ ਤਬਾਹ ਕਰ ਦਿੱਤੀਆਂ।